ਨੈਸ਼ਨਲ ਡੈਸਕ- ਪੈਰਿਸ ਵਿਖੇ ਹੋ ਰਹੀਆਂ ਪੈਰਾਲੰਪਿਕ ਖੇਡਾਂ 'ਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਭਾਰਤੀ ਤੀਰਅੰਦਾਜ਼ੀ ਜੋੜੀ ਰਾਕੇਸ਼ ਕੁਮਾਰ ਤੇ ਸ਼ੀਤਲ ਦੇਵੀ ਨੇ ਕਾਂਸੀ ਦਾ ਤਮਗਾ ਜਿੱਤ ਕੇ ਇਤਿਹਾਸ ਰਚਿਆ ਸੀ। ਇਸ ਮੁਕਾਬਲੇ 'ਚ ਮੈਡਲ ਜਿੱਤਣ ਵਾਲੀ ਉਹ ਪਹਿਲੀ ਭਾਰਤੀ ਜੋੜੀ ਹੈ।
ਉਨ੍ਹਾਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਐਕਸ' 'ਤੇ ਟਵੀਟ ਕਰ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਖਿਡਾਰੀਆਂ ਨੇ ਸ਼ਾਨਦਾਰ ਜਜ਼ਬਾ ਦਿਖਾਇਆ ਹੈ। ਇਸ ਮੈਡਲ ਨਾਲ ਪੂਰੇ ਭਾਰਤ 'ਚ ਖੁਸ਼ੀ ਦੀ ਲਹਿਰ ਹੈ।
ਜੈਵਲਿਨ ਥ੍ਰੋ 'ਚ ਰਿਕਾਰਡ ਕਾਇਮ ਕਰ ਗੋਲਡ ਮੈਡਲ ਜਿੱਤਣ ਵਾਲੇ ਸੁਮਿਤ ਅੰਤਿਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਐਕਸ' 'ਤੇ ਪੋਸਟ ਕਰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਮਿਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜੈਵਲਿਨ ਦੇ ਐੱਫ.65 ਮੁਕਾਬਲੇ 'ਚ ਗੋਲਡ ਮੈਡਲ ਜਿੱਤਣ 'ਤੇ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ ਹੋਵੇ। ਉਨ੍ਹਾਂ ਨੇ ਸ਼ਾਨਦਾਰ ਨਿਰੰਤਰਤਾ ਦਾ ਮੁਜ਼ਾਹਿਰਾ ਕੀਤਾ ਹੈ। ਉਨ੍ਹਾਂ ਨੂੰ ਆਉਣ ਵਾਲੀ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ।
ਪੁਰਸ਼ ਬੈਡਮਿੰਟਨ ਦੇ ਫਾਈਨਲ ਮੁਕਾਬਲੇ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਸੁਹਾਸ ਯਥੀਰਾਜ ਨੂੰ ਵੀ ਉਨ੍ਹਾਂ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੂਰਾ ਭਾਰਤ ਤੁਹਾਡੀ ਸਫ਼ਲਤਾ 'ਤੇ ਖੁਸ਼ ਹੈ। ਖੇਡ ਪ੍ਰਤੀ ਤੁਹਾਡੀ ਦ੍ਰਿੜਤਾ ਦੇਖ ਕੇ ਸਾਨੂੰ ਤੁਹਾਡੇ 'ਤੇ ਮਾਣ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਲਘਰ ਦੇ ਆਸ਼ਰਮ ਸਕੂਲ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਜਾਂਚ ਸ਼ੁਰੂ
NEXT STORY