ਜੈਤੋ (ਰਘੂਨੰਦਨ ਪਰਾਸ਼ਰ) : ਪ੍ਰਧਾਨ ਮੰਤਰੀ ਦਫ਼ਤਰ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਦੂਜਿਆਂ ਦੀ ਸੇਵਾ ਅਤੇ ਦੇਖਭਾਲ ਕਰਨ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵਧਾਉਣ ਲਈ ਪ੍ਰੇਰਿਤ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਪੋਸਟ ਕੀਤਾ, ''ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਮੇਰੀਆਂ ਸ਼ੁਭਕਾਮਨਾਵਾਂ। ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਦੂਜਿਆਂ ਦੀ ਸੇਵਾ ਅਤੇ ਦੇਖਭਾਲ ਕਰਨ ਲਈ ਪ੍ਰੇਰਿਤ ਕਰਦੇ ਹਨ। ਇਹ ਸਾਨੂੰ ਆਪਣੇ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵਧਾਉਣਾ ਵੀ ਸਿਖਾਉਂਦਾ ਹੈ। ਕਾਮਨਾ ਕਰਦਾ ਹਾਂ ਕਿ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਲਈ ਸਾਡੀਆਂ ਕੋਸ਼ਿਸ਼ਾਂ ਵਿੱਚ ਇਸ ਦਾ ਗਿਆਨ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਦਾ ਰਹੇ।”
'ਕੋਵਿਡ-19 ਦੌਰਾਨ ਲਾਏ 'ਖਾਮੀਆਂ' ਵਾਲੇ ਟੀਕਿਆਂ ਕਾਰਨ ਅਜੇ ਵੀ ਮਰ ਰਹੇ ਹਨ ਲੋਕ'
NEXT STORY