ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਦੀ ਖ਼ੁਸ਼ੀ ਅਤੇ ਤਰੱਕੀ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਦੇਸ਼ ਭਰ ਦੇ ਮੇਰੇ ਪਰਿਵਾਰਕ ਮੈਬਰਾਂ ਨੂੰ ਗਣੇਸ਼ ਚਤੁਰਥੀ ਦੀਆਂ ਮੰਗਲਕਾਮਨਾਵਾਂ।
ਵਿਘਨਹਾਰਤਾ-ਵਿਨਾਇਕ ਦੀ ਪੂਜਾ ਨਾਲ ਜੁੜਿਆ ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿਚ ਚੰਗੀ ਕਿਸਮਤ, ਸਫਲਤਾ ਅਤੇ ਖੁਸ਼ਹਾਲੀ ਲੈ ਕੇ ਆਵੇ। ਗਣਪਤੀ ਬੱਪਾ ਮੋਰਿਆ!” ਅੱਜ ਦੇਸ਼ ਭਰ 'ਚ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਵਿਨਾਇਕ ਚਤੁਰਥੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।
ਹਾਰਟ ਤੇ ਸ਼ੂਗਰ ਰੋਗਾਂ ਦੀਆਂ 51 ਦਵਾਈਆਂ ਦੀਆਂ ਕੀਮਤਾਂ ’ਚ ਵਾਧਾ, 10 ਰੁਪਏ ਤੋਂ ਵੱਧ ਹੋਈ ‘ਸ਼ੂਗਰ’ ਦੀ 1 ਗੋਲੀ
NEXT STORY