ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨੂੰ ਪ੍ਰਧਾਨ ਮੰਤਰੀ ਵਜੋਂ ਦੁਬਾਰਾ ਚੁਣੇ ਜਾਣ 'ਤੇ ਵਧਾਈ ਦਿੱਤੀ। ਦੋਵਾਂ ਦੇਸ਼ਾਂ ਦੇ ਨੇਤਾ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਆਪਕ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਨਵੀਂ ਊਰਜਾ ਨਾਲ ਮਿਲ ਕੇ ਕੰਮ ਕਰਨ ਲਈ ਸਹਿਮਤ ਹੋਏ।
'ਐਕਸ' 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, "ਮੇਰੇ ਦੋਸਤ ਐਂਥਨੀ ਅਲਬਾਨੀਜ਼ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ। ਅਸੀਂ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਆਪਕ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਅਤੇ ਸਹਿਯੋਗ ਦੇ ਨਵੇਂ ਖੇਤਰਾਂ ਦੀ ਪੜਚੋਲ ਕਰਨ ਲਈ ਨਵੀਂ ਊਰਜਾ ਨਾਲ ਮਿਲ ਕੇ ਕੰਮ ਕਰਨ 'ਤੇ ਸਹਿਮਤ ਹੋਏ ਹਾਂ।"

ਜ਼ਿਕਰਯੋਗ ਹੈ ਕਿ ਐਂਥਨੀ ਅਲਬਾਨੀਜ਼ 21 ਸਾਲਾਂ ਵਿੱਚ ਲਗਾਤਾਰ ਦੂਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ਵਾਲੇ ਪਹਿਲੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਬਣੇ ਹਨ।
ਇਹ ਵੀ ਪੜ੍ਹੋ- ਜੰਗ ਦੀ ਤਿਆਰੀ ! ਭਾਰਤ-ਪਾਕਿ ਤਣਾਅ ਦਰਮਿਆਨ ਕਰਾਚੀ ਪਹੁੰਚ ਗਿਆ ਤੁਰਕੀ ਨੇਵੀ ਦਾ ਜਹਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'16 ਕਰੋੜ ਦਾ ਟੀਕਾ...!' Samay Raina ਫਿਰ ਵਿਵਾਦਾਂ 'ਚ, SC ਵੱਲੋਂ ਰੈਨਾ ਸਣੇ 5 ਇਨਫੂਏਂਸਰ ਤਲਬ
NEXT STORY