ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਬਾਲਗ ਆਬਾਦੀ 'ਚੋਂ 75 ਫੀਸਦੀ ਦਾ ਟੀਕਾਕਰਨ ਪੂਰਾ ਹੋਣ 'ਤੇ ਐਤਵਾਰ ਨੂੰ ਦੇਸ਼ਵਾਸੀਆਂ ਨੂੰ ਇਸ 'ਮਹੱਤਵਪੂਰਨ ਉਪਲੱਬਧੀ' ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਸਾਰੇ ਲੋਕਾਂ 'ਤੇ ਮਾਣ ਹੈ, ਜੋ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾ ਰਹੇ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰ ਕੇ ਦੱਸਿਆ ਸੀ ਕਿ ਭਾਰਤ ਨੇ 75 ਫੀਸਦੀ ਬਾਲਗ ਆਬਾਦੀ ਦੇ ਕੋਰੋਨਾ ਟੀਕਾਕਰਨ ਦਾ ਟੀਚਾ ਹਾਸਲ ਲਿਆ ਹੈ।
ਪ੍ਰਧਾਨ ਮੰਤਰੀ ਨੇ ਮਾਂਡਵੀਆ ਦੇ ਇਸ ਟਵੀਟ ਨੂੰ ਟੈਗ ਕਰਦੇ ਹੋਏ ਟਵਿੱਟਰ 'ਤੇ ਲਿਖਿਆ,''ਸਾਰੇ ਬਾਲਗਾਂ 'ਚੋਂ 75 ਫੀਸਦੀ ਦਾ ਟੀਕਾਕਰਨ ਪੂਰਾ ਹੋ ਚੁਕਿਆ ਹੈ। ਇਸ ਮਹੱਤਵਪੂਰਨ ਉਪਲੱਬਧੀ ਲਈ ਦੇਸ਼ਵਾਸੀਆਂ ਨੂੰ ਵਧਾਈ।'' ਮੋਦੀ ਨੇ ਟਵੀਟ ਕੀਤਾ,''ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾ ਰਹੇ ਸਾਰੇ ਲੋਕਾਂ 'ਤੇ ਮਾਣ ਹੈ।'' ਭਾਰਤ 'ਚ ਕੋਰੋਨਾ ਰੋਕੂ ਟੀਕੇ ਦੀਆਂ ਹੁਣ ਤੱਕ 165.70 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਰਾਹੁਲ ਗਾਂਧੀ ਨੇ ਰਾਜਘਾਟ ਜਾ ਕੇ ਬਾਪੂ ਗਾਂਧੀ ਨੂੰ ਕੀਤਾ ਨਮਨ
NEXT STORY