ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਨੈਸ਼ਨਲ ਕਾਨਫਰੰਸ (ਨੈਕਾਂ) ਦੇ ਨੇਤਾ ਉਮਰ ਅਬਦੁੱਲਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਤਰੱਕੀ ਲਈ ਕੇਂਦਰ ਸਰਕਾਰ ਉਨ੍ਹਾਂ ਨਾਲ ਮਿਲ ਕੇ ਕੰਮ ਕਰੇਗੀ। ਅਬਦੁੱਲਾ ਦੇ ਸਹੁੰ ਚੁੱਕ ਸਮਾਰੋਹ ਦੇ ਕੁਝ ਦੇਰ ਬਾਅਦ ਪੀ.ਐੱਮ. ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਉਮਰ ਅਬਦੁੱਲਾ ਜੀ ਨੂੰ ਵਧਾਈ। ਲੋਕਾਂ ਦੀ ਸੇਵਾ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ। ਜੰਮੂ ਕਸ਼ਮੀਰ ਦੀ ਤਰੱਕੀ ਲਈ ਕੇਂਦਰ ਉਨ੍ਹਾਂ ਦੇ ਅਤੇ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ।''
ਅਬਦੁੱਲਾ ਨੇ ਬੁੱਧਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 2019 'ਚ ਧਾਰਾ 370 ਰੱਦ ਕੀਤੇ ਜਾਣ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਇਹ ਪਹਿਲੀ ਚੁਣੀ ਹੋਈ ਸਰਕਾਰ ਹੈ। ਉੱਪ ਰਾਜਪਾਲ ਮਨੋਜ ਸਿਨਹਾ ਨੇ ਅਬਦੁੱਲਾ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਅਬਦੁੱਲਾ ਦੂਜੀ ਵਾਰ ਮੁੱਖ ਮੰਤਰੀ ਬਣੇ ਹਨ ਅਤੇ ਉਹ ਆਪਣੇ ਦਾਦਾ ਸ਼ੇਖ ਅਬਦੁੱਲਾ ਅਤੇ ਪਿਤਾ ਫਾਰੂਕ ਅਬਦੁੱਲਾ ਤੋਂ ਬਾਅਦ ਇਸ ਅਹੁਦੇ ਨੂੰ ਸੰਭਾਲਣ ਵਾਲੀ ਅਬਦੁੱਲਾ ਪਰਿਵਾਰ ਦੀ ਤੀਜੀ ਪੀੜ੍ਹੀ ਹਨ। ਮੁੱਖ ਮੰਤਰੀ ਵਜੋਂ ਉਮਰ ਦਾ ਪਹਿਲਾ ਕਾਰਜਕਾਲ 2009 ਤੋਂ 2014 ਤੱਕ ਸੀ, ਜਦੋਂ ਜੰਮੂ ਕਸ਼ਮੀਰ ਇਕ ਪੂਰਨ ਰਾਜ ਸੀ। ਸਾਲ 2019 'ਚ ਪੂਰਨ ਰਾਜ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਜੰਮੂ ਕਸ਼ਮੀਰ ਅਤੇ ਲੱਦਾਖ 'ਚ ਵੰਡ ਦਿੱਤਾ ਗਿਆ ਸੀ ਅਤੇ ਇਸ ਨੂੰ ਵਿਸ਼ੇਸ਼ ਰਾਜ ਦਾ ਦਰਜਾ ਪ੍ਰਦਾਨ ਕਰਨ ਵਾਲੀ ਸੰਵਿਧਾਨ ਦੀ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬਿਜਲੀ ਕੁਨੈਕਸ਼ਨ ਲਈ ਨਹੀਂ ਲੈਣੀ ਪਵੇਗੀ NOC
NEXT STORY