ਨਵੀਂ ਦਿੱਲੀ- ਕੇਰਲ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰਨ ਵਾਲੀ ਕਾਂਗਰਸ ਪਾਰਟੀ ਦੇ ਵੀ.ਡੀ. ਸਤੀਸ਼ਨ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਤਿਰੂਵਾਨੰਤਪੁਰਮ ਦੇ ਸੈਂਟਰਲ ਸਟੇਡੀਅਮ 'ਚ ਹੋਏ ਸਹੁੰ ਚੁੱਕ ਸਮਾਗਮ 'ਚ ਸਤੀਸ਼ਨ ਤੋਂ ਇਲਾਵਾ 20 ਹੋਰ ਮੰਤਰੀਆਂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ, ਜਿੱਥੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਮਲਿਕਾਰਜੁਨ ਖੜਗੇ ਸਣੇ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤੀਸ਼ਨ ਨੂੰ ਸੂਬੇ ਦੇ ਮੁੱਖ ਮੰਤਰੀ ਬਣਨ 'ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਐਕਸ ਅਕਾਊਂਟ 'ਤੇ ਇਸ ਪੋਸਟ ਸਾਂਝੀ ਕਰਦਿਆਂ ਲਿਖਿਆ, ''ਵੀ.ਡੀ. ਸਤੀਸ਼ਨ ਨੂੰ ਕੇਰਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਮੌਕੇ ਬਹੁਤ-ਬਹੁਤ ਵਧਾਈਆਂ। ਕੇਂਦਰ ਸਰਕਾਰ ਤੁਹਾਨੂੰ ਭਰੋਸਾ ਦਿਵਾਉਂਦੀ ਹੈ ਕਿ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਲਈ ਕੇਰਲ ਸਰਕਾਰ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- 'ਕੂਲਰ' ਨੇ ਨਿਗਲ਼ੀਆਂ ਪਰਿਵਾਰ ਦੀਆਂ ਖੁਸ਼ੀਆਂ ! ਰਾਤੀਂ ਪੁੱਤ ਨੇ ਲਿਆ ਜਨਮ, ਸਵੇਰੇ ਪਿਓ ਨੂੰ ਲੈ ਗਿਆ 'ਕਾਲ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ ਦੀ ਹਰ ਕੀ ਪੌੜੀ, ਫੋਨ ਕਾਲ ਨੇ ਪੁਆ 'ਤੀਆਂ ਭਾਜੜਾਂ
NEXT STORY