ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰੀ ਸੁਰੱਖਿਆ ਗਾਰਡ (ਐੱਨ. ਐੱਸ. ਜੀ.) ਦੇ ਸਥਾਪਨਾ ਦਿਵਸ ਦੇ ਮੌਕੇ ਤਾਇਨਾਤੀ ਫੋਰਸ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਦੀ ਸੁਰੱਖਿਆ ਵਿਚ ਇਸ ਦੇ ਯੋਗਦਾਨ 'ਤੇ ਹਰ ਦੇਸ਼ ਵਾਸੀ ਨੂੰ ਮਾਣ ਹੈ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਐੱਨ. ਐੱਸ. ਜੀ. ਦੀ ਸਥਾਪਨਾ ਦਿਵਸ ਦੇ ਮੌਕੇ ਭਾਰਤ ਉਨ੍ਹਾਂ ਸਾਰੇ ਐੱਨ. ਐੱਸ. ਜੀ. ਕਰਮੀਆਂ ਨੂੰ ਸਲਾਮ ਕਰਦਾ ਹੈ, ਜੋ ਰਾਸ਼ਟਰ ਦੀ ਰੱਖਿਆ ਵਿਚ ਆਪਣੇ ਅਟੁੱਟ ਸਮਰਪਣ, ਸਾਹਸ ਅਤੇ ਦ੍ਰਿੜਤਾ ਲਈ ਜਾਣੇ ਜਾਂਦੇ ਹਨ। ਖ਼ਤਰਿਆਂ ਖਿਲਾਫ਼ ਸਾਡੇ ਰਾਸ਼ਟਰ ਦੀ ਰਾਖੀ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਸ਼ਲਾਘਾਯੋਗ ਹੈ। ਉਨ੍ਹਾਂ ਦੀ ਵੀਰਤਾ ਅਤੇ ਉਨ੍ਹਾਂ ਦੇ ਪੇਸ਼ੇਵਰਾਨਾ ਅੰਦਾਜ ਦਾ ਕੋਈ ਸਾਨੀ ਨਹੀਂ ਹੈ।
ਦੱਸ ਦੇਈਏ ਕਿ NSG ਦੀ ਸਥਾਪਨਾ 1984 ਵਿਚ ਹੋਈ ਸੀ। ਇਸ ਦੇ ਸਿਪਾਹੀ ਅੱਤਵਾਦ ਵਿਰੋਧੀ ਗਤੀਵਿਧੀਆਂ ਅਤੇ ਅਗਵਾ ਵਿਰੋਧੀ ਗਤੀਵਿਧੀਆਂ ਵਿਚ ਕੇਂਦਰੀ ਅਰਧ ਸੈਨਿਕ ਬਲਾਂ ਦੀ ਸਹਾਇਤਾ ਕਰਦੇ ਹਨ। ਇਸ ਬਲ ਦੀ ਵਰਤੋਂ ਵਿਸ਼ੇਸ਼ ਸਥਿਤੀਆਂ ਨਾਲ ਨਜਿੱਠਣ ਲਈ ਕੀਤੀ ਜਾਂਦੀ ਹੈ।
ਦੋ ਦਿਨ ਮੋਹਲੇਧਾਰ ਮੀਂਹ ਦਾ ਅਲਰਟ; ਸਕੂਲ-ਕਾਲਜ ਬੰਦ, ਟਰੇਨ ਅਤੇ ਹਵਾਈ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ
NEXT STORY