ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਮਰੀਜ਼ਾਂ ਦੀ ਗਿਣਤੀ 1900 ਤੋਂ ਪਾਰ ਹੋ ਗਈ ਹੈ ਅਤੇ 50 ਲੋਕ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਤੇਜ਼ੀ ਨਾਲ ਵਧਦੇ ਕੋਰੋਨਾ ਸੰਕਟ ਨੂੰ ਲੈ ਕੇ ਪੂਰਾ ਦੇਸ਼ ਚਿੰਤਾ ਵਿਚ ਹੈ। ਕੋਰੋਨਾ ਸੰਕਟ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਭਾਵ ਅੱਜ ਸਾਰੇ ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ। ਮੋਦੀ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਮਹਾਮਾਰੀ ਨਾਲ ਨਜਿੱਠਣ ਦੀ ਅੱਗੇ ਦੀ ਰਣਨੀਤੀ ਬਾਰੇ ਚਰਚਾ ਕਰਨਗੇ। ਇਸ ਦੌਰਾਨ ਸੂਬਿਆਂ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ 'ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੋਰੋਨਾ ਨੂੰ ਰੋਕਣ ਲਈ ਕੇਂਦਰ ਸਰਕਾਰ ਵਲੋਂ ਕੀਤੇ ਗਏ ਇੰਤਜ਼ਾਮਾਂ ਬਾਰੇ ਦੱਸਿਆ ਜਾਵੇਗਾ। ਦੱਸ ਦੇਈਏ ਕਿ ਇਹ ਦੂਜੀ ਵਾਰ ਹੈ, ਜਦੋਂ ਪ੍ਰਧਾਨ ਮੰਤਰੀ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ। ਇਸ ਤੋਂ ਪਹਿਲਾਂ ਦੇਸ਼ 'ਚ ਲਾਕ ਡਾਊਨ ਦਾ ਐਲਾਨ ਕਰਨ ਦੇ ਅਗਲੇ ਦਿਨ ਸਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਗਈ ਸੀ।
ਦੱਸਣਯੋਗ ਹੈ ਕੋਰੋਨਾ ਵਾਇਰਸ ਕਾਰਨ ਦੇਸ਼ 21 ਦਿਨਾਂ ਲਈ ਲਾਕ ਡਾਊਨ ਹੈ, ਜੋ ਕਿ 14 ਅਪ੍ਰੈਲ ਤਕ ਚਲੇਗਾ। 14 ਅਪ੍ਰੈਲ ਤੋਂ ਬਾਅਦ ਕੋਰੋਨਾ ਵਿਰੁੱਧ ਸਰਕਾਰ ਕੀ ਕਦਮ ਚੁੱਕੇਗੀ, ਇਸ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹਨ। ਮੁੱਖ ਮੰਤਰੀਆਂ ਨਾਲ ਚਰਚਾ ਦੌਰਾਨ ਮੋਦੀ ਆਮ ਜਨਤਾ ਤਕ ਸਾਰੇ ਜ਼ਰੂਰੀ ਸਾਮਾਨ ਪਹੁੰਚਾਉਣ ਅਤੇ ਇਸ ਲਈ ਕੀਤੇ ਗਏ ਇੰਤਜ਼ਾਮਾਂ 'ਤੇ ਗੱਲ ਕਰ ਸਕਦੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਸਾਰੇ ਮੁੱਖ ਮੰਤਰੀਆਂ ਤੋਂ ਲਾਕ ਡਾਊਨ ਦਾ ਸਖਤੀ ਨਾਲ ਪਾਲਣ ਕਰਾਉਣ 'ਤੇ ਗੱਲ ਕਰ ਸਕਦੇ ਹਨ। ਦਰਅਸਲ ਪ੍ਰਧਾਨ ਮੰਤਰੀ ਮੋਦੀ ਦੋ ਵਾਰ ਰਾਸ਼ਟਰ ਨੂੰ ਸੰਬੋਧਿਤ ਕਰ ਚੁੱਕੇ ਹਨ ਅਤੇ ਲੋਕਾਂ ਨੂੰ ਇਸ ਮਹਾਮਾਰੀ ਦੀ ਗੰਭੀਰਤਾ ਬਾਰੇ ਦੱਸ ਚੁੱਕੇ ਹਨ।
ਭਾਰਤ 'ਚ 'ਕੋਰੋਨਾ' ਦੀ ਮਾਰ ਜਾਰੀ, ਪੀੜਤਾਂ ਦੀ ਗਿਣਤੀ 1900 ਤੋਂ ਪਾਰ
NEXT STORY