ਕੁਰੂਕਸ਼ੇਤਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕੁਰੂਕਸ਼ੇਤਰ ਦੇ ਜੋਤੀਸਰ ਪਿੰਡ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਹ ਜੋਤੀਸਰ ਵਿੱਚ ਅਨੁਭਵ ਕੇਂਦਰ ਦਾ ਉਦਘਾਟਨ ਅਤੇ ਨਿਰੀਖਣ ਵੀ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮਾਗਮ ਤੋਂ ਪਹਿਲਾਂ ਉਕਤ ਸਥਾਨ ਦਾ ਨਿਰੀਖਣ ਕੀਤਾ ਅਤੇ ਮੌਕੇ 'ਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ।
ਪੜ੍ਹੋ ਇਹ ਵੀ : Petrol-Diesel ਦੀਆਂ ਨਵੀਆਂ ਕੀਮਤਾਂ ਜਾਰੀ, ਚੈੱਕ ਕਰੋ ਆਪਣੇ ਸ਼ਹਿਰ ਦੇ ਰੇਟ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮਾਗਮ ਸਥਾਨ ਦਾ ਦੌਰਾ ਕਰਦੇ ਹੋਏ ਮੁੱਖ ਸਮਾਗਮ ਸਟੇਜ, ਨਾਲ ਲੱਗਦੇ ਖੇਤਰ, ਸੁਰੱਖਿਆ ਪ੍ਰਬੰਧਾਂ, ਪਾਰਕਿੰਗ ਅਤੇ ਸੈਲਾਨੀ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਦਰਸ਼ਨੀ ਖੇਤਰ ਸਮੇਤ ਸਾਰੇ ਮੁੱਖ ਸਥਾਨਾਂ 'ਤੇ ਚੱਲ ਰਹੀਆਂ ਤਿਆਰੀਆਂ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਕੁਰੂਕਸ਼ੇਤਰ ਵਿੱਚ ਡਰੋਨ ਅਤੇ ਗਲਾਈਡਰ ਉਡਾਉਣ 'ਤੇ ਪਾਬੰਦੀ ਲਾਗੂ ਰਹੇਗੀ।
ਪੜ੍ਹੋ ਇਹ ਵੀ : ਓ ਤੇਰੀ! ਦਿੱਲੀ ਪੁੱਜੀ ਜਵਾਲਾਮੁਖੀ ਦੀ ਸੁਆਹ, ਉਡਾਣਾਂ ਲਈ ਐਡਵਾਇਜ਼ਰੀ ਜਾਰੀ, ਅਸਮਾਨ 'ਤੇ ਛਾਇਆ ਹਨ੍ਹੇਰਾ
ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਧਾਨ ਮੰਤਰੀ ਦੌਰੇ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਪੂਰੇ ਹੋਣੇ ਚਾਹੀਦੇ ਹਨ। ਇਸ ਦੌਰਾਨ ਸੁੱਰਖਿਆ ਪ੍ਰਬੰਧ, ਰੂਟ ਯੋਜਨਾਬੰਦੀ, ਬੈਠਣ ਦੇ ਠੀਕ ਪ੍ਰਬੰਧ ਅਤੇ ਤਕਨੀਕੀ ਤਿਆਰੀਆਂ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਡੀਜੀਪੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਰੂਟ ਅਤੇ ਪ੍ਰਮੁੱਖ ਸਮਾਗਮ ਸਥਾਨਾਂ ਦੇ ਹਰ ਕੋਨੇ 'ਤੇ ਪੁਲਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ
ਰਾਮ ਮੰਦਰ 'ਤੇ ਭਗਵਾ ਝੰਡਾ ਲਹਿਰਾਉਣਾ 'ਇੱਕ ਨਵੇਂ ਯੁੱਗ ਦੀ ਸ਼ੁਰੂਆਤ' : ਯੋਗੀ
NEXT STORY