ਨੈਸ਼ਨਲ ਡੈਸਕ: ਝਾਰਖੰਡ ਮੁਕਤੀ ਮੋਰਚਾ ਦੇ ਸੰਸਥਾਪਕ ਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸਵੇਰੇ ਨਵੀਂ ਦਿੱਲੀ 'ਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਸ਼ਿਬੂ ਸੋਰੇਨ ਨੇ ਝਾਰਖੰਡ ਦੀ ਰਾਜਨੀਤੀ ਵਿੱਚ ਇੱਕ ਵੱਖਰੀ ਪਛਾਣ ਬਣਾਈ ਅਤੇ ਰਾਜ ਦੀ ਸਿਰਜਣਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੇ ਦਿਹਾਂਤ ਨਾਲ ਪੂਰੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ...ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦਿਹਾਂਤ, ਅੱਜ ਸਵੇਰੇ ਨਵੀਂ ਦਿੱਲੀ 'ਚ ਲਏ ਆਖਰੀ ਸਾਹ
ਇਸ ਦੁੱਖ ਦੀ ਘੜੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਬੂ ਸੋਰੇਨ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ - ਸ਼੍ਰੀ ਸ਼ਿਬੂ ਸੋਰੇਨ ਜੀ ਇੱਕ ਜ਼ਮੀਨੀ ਪੱਧਰ ਦੇ ਨੇਤਾ ਸਨ ਜਿਨ੍ਹਾਂ ਨੇ ਲੋਕਾਂ ਦੀ ਸੇਵਾ ਕਰਦੇ ਹੋਏ ਜਨਤਕ ਜੀਵਨ ਵਿੱਚ ਉੱਚਾ ਸਥਾਨ ਪ੍ਰਾਪਤ ਕੀਤਾ। ਉਹ ਖਾਸ ਤੌਰ 'ਤੇ ਆਦਿਵਾਸੀ ਸਮਾਜ, ਗਰੀਬਾਂ ਅਤੇ ਵਾਂਝੇ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਸਮਰਪਿਤ ਸਨ। ਮੈਂ ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਮੈਂ ਝਾਰਖੰਡ ਦੇ ਮੁੱਖ ਮੰਤਰੀ ਸ਼੍ਰੀ ਹੇਮੰਤ ਸੋਰੇਨ ਜੀ ਨਾਲ ਗੱਲ ਕੀਤੀ ਅਤੇ ਆਪਣੀ ਸੰਵੇਦਨਾ ਪ੍ਰਗਟ ਕੀਤੀ। ਓਮ ਸ਼ਾਂਤੀ...
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਰਮ ਤਬਦੀਲੀ ਦਾ ਦੋਸ਼ ਲਾ ਕੇ ਕੇਰਲ ’ਚ ਪਾਦਰੀ ਨੂੰ ਦਿੱਤੀ ਧਮਕੀ
NEXT STORY