ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ’ਚ ਇਕ ਯਾਤਰੀ ਬੱਸ ਦੇ ਬੇਕਾਬੂ ਹੋ ਕੇ ਨਰਮਦਾ ਨਦੀ ’ਚ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਦੁੱਖ਼ ਜਤਾਇਆ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਦੱਸ ਦੇਈਏ ਕਿ ਧਾਰ ਜ਼ਿਲ੍ਹੇ ਦੇ ਖਲਘਾਟ ’ਚ ਅੱਜ ਇਕ ਯਾਤਰੀ ਬੱਸ ਬੇਕਾਬੂ ਹੋ ਕੇ ਪੁਲ ਦੀ ਰੇਲਿੰਗ ਨੂੰ ਤੋੜ ਕੇ ਨਰਮਦਾ ਨਦੀ ’ਚ ਜਾ ਡਿੱਗੀ, ਜਿਸ ਨਾਲ ਉਸ ’ਚ ਸਵਾਰ 12 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਨਰਮਦਾ ਨਦੀ ’ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ
ਪ੍ਰਧਾਨ ਮੰਤਰੀ ਦਫ਼ਤਰ (PMO) ਵਲੋਂ ਜਾਰੀ ਇਕ ਟਵੀਟ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘‘ਮੱਧ ਪ੍ਰਦੇਸ਼ ਦੇ ਧਾਰ ’ਚ ਵਾਪਰਿਆ ਬੱਸ ਹਾਦਸਾ ਦੁੱਖ਼ਦ ਹੈ। ਮੇਰੀ ਹਮਦਰਦੀ ਇਸ ਹਾਦਸੇ ’ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਘਟਨਾ ਵਾਲੀ ਥਾਂ ’ਤੇ ਸਥਾਨਕ ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕੰਮ ਚਲਾਇਆ ਜਾ ਰਿਹਾ ਹੈ ਅਤੇ ਪ੍ਰਭਾਵਿਤਾਂ ਦੀ ਹਰ ਮਦਦ ਕੀਤੀ ਜਾ ਰਹੀ ਹੈ। ਮੱਧ ਪ੍ਰਦੇਸ਼ ਸਰਕਾਰ ਮੁਤਾਬਕ ਇਹ ਬੱਸ ਇੰਦੌਰ ਤੋਂ ਪੁਣੇ ਜਾ ਰਹੀ ਸੀ ਅਤੇ ਇਸ ’ਚ 55 ਦੇ ਕਰੀਬ ਯਾਤਰੀ ਸਵਾਰ ਸਨ।
ਇਕ ਹੋਰ ਟਵੀਟ ਵਿਚ ਪੀ. ਐਮ. ਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ’ਚੋਂ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਮੁਤਾਬਕ ਹਾਦਸੇ ਵਿਚ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।
ਅਕਾਲ ਅਕੈਡਮੀ ਵਲੋਂ ਵਿਦਿਆਰਥੀਆਂ ਲਈ ਸਕੂਲ ’ਚ ‘ਰੁੱਖ਼ ਲਾਉਣ ਦੀ ਮੁਹਿੰਮ’ ਦਾ ਆਯੋਜਨ
NEXT STORY