ਨਵੀਂ ਦਿੱਲੀ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦਾ ਵੀਰਵਾਰ ਨੂੰ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਬਕਿੰਘਮ ਪੈਲੇਸ ਵੱਲੋਂ ਦੱਸਿਆ ਗਿਆ ਕਿ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦਾ ਸਕਾਟਲੈਂਡ ਵਿੱਚ ਉਸ ਦੇ ਬਾਲਮੋਰਲ ਕੈਸਲ ਨਿਵਾਸ ਵਿੱਚ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਿਜ਼ਾਬੇਥ-II ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਦੁੱਖ ਜ਼ਾਹਿਰ ਕਰਦਿਆਂ ਪੀ.ਐੱਮ. ਮੋਦੀ ਨੇ ਕਿਹਾ ਕਿ ਮਹਾਰਾਣੀ ਮਹਾਰਾਣੀ ਐਲਿਜ਼ਾਬੇਥ-II ਨੂੰ ਸਾਡੇ ਸਮਿਆਂ ਦੀ ਦਿੱਗਜ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ ਦੇਸ਼ ਅਤੇ ਲੋਕਾਂ ਨੂੰ ਪ੍ਰੇਰਨਾਦਾਇਕ ਅਗਵਾਈ ਪ੍ਰਦਾਨ ਕੀਤੀ। ਉਨ੍ਹਾਂ ਜਨਤਕ ਜੀਵਨ ਵਿੱਚ ਇੱਜ਼ਤ ਅਤੇ ਸ਼ਿਸ਼ਟਾਚਾਰ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੀ ਮੌਤ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਬ੍ਰਿਟੇਨ ਦੇ ਲੋਕਾਂ ਨਾਲ ਮੇਰੀ ਸੰਵੇਦਨਾ ਹੈ।
ਇਹ ਵੀ ਪੜ੍ਹੋ : ਰਾਘਵ ਚੱਢਾ ਨੇ ਪੰਜਾਬ ਸਰਕਾਰ 'ਚ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਕੀਤੀ ਮੁਲਾਕਾਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
PM ਮੋਦੀ ਨੇ ‘ਕਰਤੱਵਯ ਪਥ’ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਦਾ ਕੀਤਾ ਉਦਘਾਟਨ
NEXT STORY