ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਰਤਨ ਲਾਲ ਕਟਾਰੀਆ ਦੇ ਦਿਹਾਂਤ 'ਤੇ ਅੱਜ ਯਾਨੀ ਕਿ ਵੀਰਵਾਰ ਨੂੰ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਲੋਕ ਸੇਵਾ ਅਤੇ ਸਮਾਜਿਕ ਨਿਆਂ ਦੀ ਦਿਸ਼ਾ ਵਿਚ ਵੱਡਮੁੱਲਾ ਯੋਗਦਾਨ ਪਾਇਆ। ਦੱਸ ਦੇਈਏ ਕਿ ਅੰਬਾਲਾ ਤੋਂ ਸੰਸਦ ਮੈਂਬਰ ਕਟਾਰੀਆ ਦਾ ਪੀ. ਜੀ. ਆਈ. ਚੰਡੀਗੜ੍ਹ 'ਚ ਦਿਹਾਂਤ ਹੋ ਗਿਆ। ਉਹ 71 ਸਾਲ ਦੇ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਅੰਬਾਲਾ ਤੋਂ BJP ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦਿਹਾਂਤ, PGI 'ਚ ਲਏ ਆਖ਼ਰੀ ਸਾਹ
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਸ਼੍ਰੀ ਰਤਨ ਲਾਲ ਕਟਾਰੀਆ ਜੀ ਦੇ ਦਿਹਾਂਤ 'ਤੇ ਦੁੱਖ ਹੋਇਆ। ਉਨ੍ਹਾਂ ਨੂੰ ਲੋਕ ਸੇਵਾ ਅਤੇ ਸਮਾਜਿਕ ਨਿਆਂ ਪ੍ਰਤੀ ਪਾਏ ਵੱਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਹਰਿਆਣਾ 'ਚ ਭਾਜਪਾ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਹਮਦਰਦੀ।
ਇਹ ਵੀ ਪੜ੍ਹੋ- ਰਤਨ ਲਾਲ ਕਟਾਰੀਆ ਦੇ ਦਿਹਾਂਤ 'ਤੇ ਇਕ ਦਿਨ ਦਾ ਰਾਜਕੀ ਸੋਗ, CM ਖੱਟੜ ਨੇ ਜਤਾਇਆ ਦੁੱਖ
ਛੇੜਛਾੜ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਕੁੜੀ ਨੂੰ ਜਿਊਂਦੇ ਸਾੜਿਆ
NEXT STORY