ਵੈੱਬ ਡੈਸਕ : ਉੱਤਰ ਪ੍ਰਦੇਸ਼ ਦੇ ਲਖਨਊ 'ਚ ਹਜ਼ਰਤਗੰਜ ਇਲਾਕੇ 'ਚ ਸਥਿਤ ਇੱਕ ਕੋਚਿੰਗ ਸੈਂਟਰ 'ਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਸੈਂਟਰ ਦੇ ਅੰਦਰ ਮੌਜੂਦ ਵਿਦਿਆਰਥੀਆਂ 'ਚ ਚੀਕ-ਚਿਹਾੜਾ ਮਚ ਗਿਆ ਤੇ ਆਪਣੀ ਜਾਨ ਬਚਾਉਣ ਲਈ ਕਈ ਵਿਦਿਆਰਥੀਆਂ ਨੇ ਖਿੜਕੀਆਂ ਤੋਂ ਹੇਠਾਂ ਛਾਲ ਮਾਰ ਦਿੱਤੀ। ਰਿਪੋਰਟਾਂ ਮੁਤਾਬਕ ਹੁਣ ਤੱਕ ਇਸ ਹਾਦਸੇ 'ਚ 14 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ।
ਮਿਲੀ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਦੇ ਲਖਨਊ 'ਚ ਵਾਪਰੇ ਅੱਗ ਦੇ ਹਾਦਸੇ 'ਚ ਹੋਏ ਜਾਨੀ ਨੁਕਸਾਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਸਾਂਝੀ ਕੀਤੀ ਤੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਘਟਨਾ ਸਥਾਨ 'ਤੇ ਬਚਾਅ ਕਾਰਜ ਜਾਰੀ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਅੱਗ ਲਖਨਊ ਦੇ ਸਭ ਤੋਂ ਵੱਧ ਭੀੜ ਵਾਲੇ ਇਲਾਕੇ ਹਜ਼ਰਤਗੰਜ ਦੀ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਚੱਲ ਰਹੇ ਕੋਚਿੰਗ ਸੈਂਟਰ ਵਿੱਚ ਲੱਗੀ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵੀਡੀਓਜ਼ 'ਚ ਦੇਖਿਆ ਜਾ ਸਕਦਾ ਹੈ ਕਿ ਇਮਾਰਤ ਅੱਗ ਨਾਲ ਘਿਰੀ ਹੋਈ ਹੈ ਤੇ ਅੰਦਰ ਫਸੇ ਹੋਏ ਵਿਦਿਆਰਥੀ ਰੱਸੀਆਂ ਦੇ ਸਹਾਰੇ ਹੇਠਾਂ ਉਤਰ ਰਹੇ ਹਨ, ਜਦਕਿ ਕਈ ਵਿਦਿਆਰਥੀ ਜਾਨ ਬਚਾਉਣ ਲਈ ਖਿੜਕੀਆਂ ਰਾਹੀਂ ਛਾਲਾਂ ਮਾਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਖਨਊ ਅਗਨਕਾਂਡ: ਅਲੀਗੜ੍ਹ ਦਾ ਦੌਰਾ ਛੱਡ ਕੇ ਤੁਰੰਤ ਲਖਨਊ ਪਰਤੇ CM ਯੋਗੀ ਆਦਿੱਤਿਆਨਾਥ
NEXT STORY