ਵੈੱਬ ਡੈਸਕ : ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਗਾਇਕ ਜ਼ੁਬੀਨ ਗਰਗ ਹੁਣ ਨਹੀਂ ਰਹੇ। ਉਨ੍ਹਾਂ ਦਾ 52 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਸਕੂਬਾ ਡਾਈਵਿੰਗ ਦੌਰਾਨ ਹੋਈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਉੱਤੇ ਪਾਈ ਇਕ ਪੋਸਟ ਵਿਚ ਕਿਹਾ ਕਿ ਪ੍ਰਸਿੱਧ ਗਾਇਕਾ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ ਤੋਂ ਸਦਮਾ ਲੱਗਾ। ਉਨ੍ਹਾਂ ਨੂੰ ਸੰਗੀਤ ਵਿੱਚ ਉਨ੍ਹਾਂ ਦੇ ਅਮੀਰ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਜੀਵਨ ਦੇ ਹਰ ਖੇਤਰ ਦੇ ਲੋਕਾਂ ਵਿੱਚ ਬਹੁਤ ਮਸ਼ਹੂਰ ਸਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।
ਕਿਵੇਂ ਵਾਪਰਿਆ ਹਾਦਸਾ ?
ਜ਼ੁਬੀਨ ਗਰਗ 19-21 ਸਤੰਬਰ ਨੂੰ ਹੋਣ ਵਾਲੇ ਉੱਤਰ-ਪੂਰਬੀ ਫੈਸਟੀਵਲ ਵਿੱਚ ਸ਼ਾਮਲ ਹੋਣ ਲਈ ਸਿੰਗਾਪੁਰ ਵਿੱਚ ਸਨ। ਰਿਪੋਰਟਾਂ ਅਨੁਸਾਰ ਸਿੰਗਾਪੁਰ ਪੁਲਸ ਨੇ ਉਨ੍ਹਾਂ ਨੂੰ ਸਮੁੰਦਰ ਤੋਂ ਰੈਸਕਿਊ ਕੀਤਾ ਅਤੇ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਨਾ ਸਿਰਫ਼ ਮਿਊਜ਼ਿਕ ਇੰਡਸਟਰੀ ਨੂੰ, ਸਗੋਂ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਨਜ਼ਦੀਕੀ ਦੋਸਤਾਂ ਨੂੰ ਵੀ ਹੈਰਾਨ ਕਰ ਦਿੱਤਾ ਹੈ। ਜ਼ੁਬੀਨ ਗਰਗ ਅਸਾਮ ਦੇ ਸਭ ਤੋਂ ਮਸ਼ਹੂਰ ਸੰਗੀਤਕਾਰਾਂ ਵਿੱਚੋਂ ਇੱਕ ਸੀ। ਉਨ੍ਹਾਂ ਨੇ ਨਾ ਸਿਰਫ਼ ਅਸਾਮ ਨੂੰ, ਸਗੋਂ ਬਾਲੀਵੁੱਡ ਨੂੰ ਵੀ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ, ਜਿਨ੍ਹਾਂ ਵਿੱਚ ਫਿਲਮ "ਗੈਂਗਸਟਰ" ਦਾ "ਯਾ ਅਲੀ" ਵੀ ਸ਼ਾਮਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
DUSU ਚੋਣਾਂ: ਮੁੱਖ ਮੰਤਰੀ ਰੇਖਾ ਗੁਪਤਾ ਨੇ ਜੇਤੂਆਂ ਨੂੰ ਦਿੱਤੀ ਵਧਾਈ
NEXT STORY