ਵੈੱਬ ਡੈਸਕ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਮੰਗਲਵਾਰ ਨੂੰ ਇੱਥੇ ਇੱਕ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ। ਸੱਤਿਆਪਾਲ ਮਲਿਕ ਦੇ ਦੇਹਾਂਤ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਪ੍ਰਧਾਨ ਮੰਤਰੀ ਨੇ ਆਪਣੇ ਐਕਸ ਹੈਂਡਲਰ ਉੱਤੇ ਲਿਖਿਆ, ''ਸ਼੍ਰੀ ਸੱਤਿਆਪਾਲ ਮਲਿਕ ਜੀ ਦੇ ਦੇਹਾਂਤ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ 'ਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ। ਓਮ ਸ਼ਾਂਤੀ।'' ਦੱਸ ਦਈਏ ਕਿ ਉਨ੍ਹਾਂ ਨੇ ਆਪਣੇ ਲੰਬੇ ਰਾਜਨੀਤਿਕ ਕਰੀਅਰ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਹੋਣ ਤੋਂ ਇਲਾਵਾ, ਗੋਆ, ਬਿਹਾਰ, ਮੇਘਾਲਿਆ ਅਤੇ ਓਡੀਸ਼ਾ ਦੇ ਰਾਜਪਾਲ ਦੇ ਅਹੁਦੇ ਸੰਭਾਲੇ ਸਨ। ਇਤਫਾਕਨ, ਛੇ ਸਾਲ ਪਹਿਲਾਂ 2019 ਵਿੱਚ, ਅੱਜ ਦੇ ਦਿਨ, ਕੇਂਦਰ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰ ਦਿੱਤਾ ਸੀ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੁਣ ਔਰਤਾਂ ਵੀ ਕਰ ਸਕਣਗੀਆਂ ਨਾਈਟ ਸ਼ਿਫ਼ਟ 'ਚ ਕੰਮ ! ਸੂਬਾ ਸਰਕਾਰ ਨੇ ਕੀਤਾ ਐਲਾਨ
NEXT STORY