ਕੈਨਬਰਾ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਸਬੇਨ ਵਿਖੇ ਹੋ ਰਹੀਆਂ 35ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਨਾਲ ਜੁੜੇ ਸਾਰੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਨਾਲ ਹੀ ਮੋਦੀ ਨੇ ਭਾਰਤ ਅਤੇ ਆਸਟ੍ਰੇਲੀਆ ਨੂੰ ਤਰੱਕੀ ਅਤੇ ਖੁਸ਼ਹਾਲੀ ਵਿਚ ਮਜ਼ਬੂਤ ਭਾਈਵਾਲ ਦੱਸਿਆ। ਆਸਟ੍ਰੇਲੀਅਨ ਨੈਸ਼ਨਲ ਸਿੱਖ ਸਪੋਰਟਸ ਐਂਡ ਕਲਚਰਲ ਕੌਂਸਲ ਵੱਲੋਂ ਕਰਵਾਈਆਂ ਜਾਣ ਵਾਲੀਆਂ ਖੇਡਾਂ 7 ਤੋਂ 9 ਅਪ੍ਰੈਲ ਤੱਕ ਬ੍ਰਿਸਬੇਨ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹ ਖੇਡਾਂ ਗੋਲਡ ਕੋਸਟ ਪਰਫਾਰਮੈਂਸ ਸੈਂਟਰ ਅਤੇ ਆਲੇ-ਦੁਆਲੇ ਦੇ ਓਵਲਾਂ ਵਿੱਚ ਹੋ ਰਹੀਆਂ ਹਨ। ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਖੇਡਾਂ ਸਿੱਖ ਭਾਈਚਾਰੇ ਨੂੰ ਆਪਣੇ ਖੇਡ ਹੁਨਰ, ਮੁਕਾਬਲੇ ਦੀ ਭਾਵਨਾ ਅਤੇ ਇੱਕ ਵੱਡੇ ਪਲੇਟਫਾਰਮ 'ਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਨ ਵਿੱਚ ਮਦਦ ਕਰਨਗੀਆਂ। ਮੋਦੀ ਦੇ ਇਸ ਸੰਦੇਸ਼ ਨੂੰ ਕੈਨਬਰਾ ਵਿੱਚ ਭਾਰਤੀ ਹਾਈ ਕਮਿਸ਼ਨ ਦੁਆਰਾ ਐਤਵਾਰ ਨੂੰ ਆਪਣੇ ਟਵਿੱਟਰ ਹੈਂਡਲ 'ਤੇ ਪੋਸਟ ਕੀਤਾ ਗਿਆ ਸੀ।
ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਲਿਖਿਆ ਕਿ "ਮਹਾਨ ਗੁਰੂਆਂ ਨੇ ਭਾਰਤ ਅਤੇ ਸੰਸਾਰ ਦਾ ਕਈ ਸਦੀਵੀ ਮੁੱਲਾਂ ਨਾਲ ਮਾਰਗਦਰਸ਼ਨ ਕੀਤਾ। ਜੇਕਰ ਕੋਈ ਮਹਾਨ ਗੁਰੂਆਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਨੇੜਿਓਂ ਦੇਖਦਾ ਹੈ, ਤਾਂ ਉਨ੍ਹਾਂ ਨੇ ਅਧਿਆਤਮਿਕ ਵਿਕਾਸ ਦੇ ਨਾਲ-ਨਾਲ ਸਰੀਰਕ ਸਿਹਤ ਦੇ ਮਹੱਤਵ 'ਤੇ ਜ਼ੋਰ ਦਿੱਤਾ,"। ਇਹ ਨੋਟ ਕਰਦੇ ਹੋਏ ਕਿ ਮਹਾਨ ਗੁਰੂਆਂ ਨੇ ਤਰੱਕੀ ਲਈ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਇੱਕ ਟੀਮ ਦੇ ਰੂਪ ਵਿੱਚ ਇਕੱਠੇ ਕਰਨ ਦਾ ਸੰਦੇਸ਼ ਦਿੱਤਾ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸੰਕਲਪ ਖੇਡਾਂ ਦੀ ਦੁਨੀਆ ਵਿੱਚ ਵੀ ਢੁਕਵੇਂ ਹਨ, ਜਿੱਥੇ ਲੋਕ ਆਪਣੇ ਸਮਾਜਿਕ ਪਿਛੋਕੜ ਦੀ ਪਰਵਾਹ ਕੀਤੇ ਬਿਨਾਂ ਇੱਕ ਬਰਾਬਰ ਪਲੇਟਫਾਰਮ 'ਤੇ ਹਿੱਸਾ ਲੈਣ ਲਈ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ ਕਿ "ਇਨ੍ਹਾਂ ਨਕਸ਼ੇ ਕਦਮਾਂ 'ਤੇ ਚੱਲਦਿਆਂ ਸਿੱਖ ਭਾਈਚਾਰਾ ਹਮੇਸ਼ਾ ਖੇਡਾਂ, ਟੀਮ ਵਰਕ ਅਤੇ ਫਿਟਨੈਸ ਵਿੱਚ ਸਰਗਰਮੀ ਨਾਲ ਸ਼ਾਮਲ ਰਿਹਾ ਹੈ,"।
35ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਦੀ ਵਿਸ਼ੇਸ਼ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਦੀ ਭਾਗੀਦਾਰੀ ਜ਼ਿਕਰ ਯੋਗ ਹੈ। ਉਹਨਾਂ ਨੇ ਲਿਖਿਆ ਕਿ "35ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਲਈ ਮੇਰੀਆਂ ਸ਼ੁੱਭ ਕਾਮਨਾਵਾਂ। ਇਹ ਖੇਡਾਂ ਸਿੱਖਾਂ ਦੀ ਨੌਜਵਾਨ ਪੀੜ੍ਹੀ ਨੂੰ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਪ੍ਰੇਰਨਾ ਦਾ ਕੰਮ ਕਰਨ।" ਇਸ ਦੌਰਾਨ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੇ ਨਾਲ ਹਾਲ ਹੀ ਵਿੱਚ ਹੋਏ ਭਾਰਤ-ਆਸਟ੍ਰੇਲੀਆ ਕ੍ਰਿਕਟ ਮੈਚ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ "ਖੇਡ ਸਾਡੇ ਜੀਵੰਤ ਸਬੰਧਾਂ ਵਿੱਚ ਇੱਕ ਨਵਾਂ ਪਹਿਲੂ ਜੋੜ ਰਹੀ ਹੈ। ਇਹ ਖੇਡਾਂ ਦੋਵਾਂ ਦੇਸ਼ਾਂ ਨੂੰ ਨੇੜੇ ਲਿਆਉਣ ਵਿੱਚ ਵੀ ਕੰਮ ਕਰਨਗੀਆਂ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਜਾਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਸਰਕਾਰ ਨੇ 'ਵੀਜ਼ਾ ਫੀਸ' ਸਬੰਧੀ ਲਿਆ ਇਹ ਫ਼ੈਸਲਾ
ਇੱਥੇ ਦੱਸ ਦਈਏ ਕਿ ਆਸਟ੍ਰੇਲੀਅਨ ਸਿੱਖ ਖੇਡਾਂ ਹਰ ਸਾਲ ਈਸਟਰ ਦੇ ਦੌਰਾਨ ਆਯੋਜਿਤ ਇੱਕ ਰਾਸ਼ਟਰੀ ਸਮਾਗਮ ਹੈ। ਖੇਡਾਂ ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ ਇਸ ਤਿੰਨ ਦਿਨਾਂ ਇਵੈਂਟ ਵਿੱਚ ਚਾਰ ਹਜ਼ਾਰ ਤੋਂ ਵੱਧ ਐਥਲੀਟ ਭਾਗ ਲੈਣਗੇ ਅਤੇ 100,000 ਤੋਂ ਵੱਧ ਦਰਸ਼ਕਾਂ ਦਾ ਮਨੋਰੰਜਨ ਕਰਨਗੇ।ਖੇਡਾਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਧਾਮੀ ਨੇ ਕਿਹਾ ਕਿ "ਅਸੀਂ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਦੇ ਹਾਂ ਤਾਂ ਜੋ ਸਾਡੀ ਸ਼ਮੂਲੀਅਤ, ਨਿਰਪੱਖ ਮੁਕਾਬਲੇ ਅਤੇ ਜਿੱਤ ਦੇ ਸਾਡੇ ਅੰਦਰੂਨੀ ਸਿੱਖ ਮੁੱਲਾਂ ਨੂੰ ਪ੍ਰਦਰਸ਼ਿਤ ਕੀਤਾ ਜਾ ਸਕੇ।"
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਹਾਰਾਸ਼ਟਰ : ਗੜ੍ਹਚਿਰੌਲੀ ਦੇ ਜੰਗਲ ਤੋਂ ਨਕਸਲੀਆਂ ਵਲੋਂ ਲੁਕਾਏ ਗਏ ਵਿਸਫ਼ੋਟਕ ਬਰਾਮਦ
NEXT STORY