ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੱਖ ਮੰਤਰੀ ਕੇਜਰੀਵਾਲ ਤੋਂ ਡਰ ਲੱਗਦਾ ਹੈ, ਇਸ ਲਈ 2 ਨਵੰਬਰ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਹੈ। ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਦਾ ਖ਼ੌਫ ਅਜਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਵਿਚ ਹੈ।
ਇਹ ਵੀ ਪੜ੍ਹੋ- ਕਤਰ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ 8 ਭਾਰਤੀਆਂ ਦੇ ਪਰਿਵਾਰਾਂ ਨੂੰ ਮਿਲੇ ਜੈਸ਼ੰਕਰ, ਦਿੱਤਾ ਇਹ ਭਰੋਸਾ
ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਇਹ ਹੀ ਕਾਰਨ ਹੈ ਕਿ ਇਕ ਤੋਂ ਬਾਅਦ ਝੂਠੇ ਦੋਸ਼ਾਂ ਵਿਚ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਆਪਣੇ ਖਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਜੇਲ੍ਹ ਭੇਜਣਾ, ਸੀ. ਬੀ. ਆਈ-ਈ.ਡੀ ਦੀ ਦੁਰਵਰਤੋਂ ਕਰਨ ਦਾ ਕੰਮ ਸਿਰਫ਼ ਅਰਵਿੰਦ ਕੇਜਰੀਵਾਲ 'ਤੇ ਖ਼ਤਮ ਨਹੀਂ ਹੋਵੇਗਾ, ਇੰਡੀਆ ਗੱਠਜੋੜ ਦਾ ਹਰ ਨੇਤਾ ਇਸ ਦੀ ਜੱਦ 'ਚ ਆਵੇਗਾ।
ਇਹ ਵੀ ਪੜ੍ਹੋ- ਮਥੁਰਾ ਦੇ ਇਸ ਪਿੰਡ 'ਚ ਔਰਤਾਂ ਚਾਅ ਕੇ ਵੀ ਨਹੀਂ ਰੱਖਦੀਆਂ ਕਰਵਾਚੌਥ, ਵਜ੍ਹਾ ਹੈ ਖ਼ਾਸ
ਆਤਿਸ਼ੀ ਨੇ ਅੱਗੇ ਕਿਹਾ ਕਿ ਕੇਜਰੀਵਾਲ ਨੂੰ ਈ. ਡੀ. ਨੇ ਸੰਮਨ ਭੇਜਿਆ ਹੈ। ਹਰ ਪਾਸੇ ਖ਼ਬਰ ਆ ਰਹੀ ਹੈ ਕਿ 2 ਨਵੰਬਰ ਨੂੰ ਈ. ਡੀ. ਕੇਜਰੀਵਾਲ ਨੂੰ ਵੀ ਗ੍ਰਿਫ਼ਤਾਰ ਕਰ ਕੇ ਜੇਲ੍ਹ ਵਿਚ ਬੰਦ ਕਰ ਦੇਵੇਗੀ। ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਤਾ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ ਨਹੀਂ ਹਰਾ ਸਕਦੇ ਹਨ ਇਸ ਲਈ ਪਾਰਟੀ ਨੂੰ ਖ਼ਤਮ ਕਰਨ ਲਈ ਇਕ-ਇਕ ਨੇਤਾ ਨੂੰ ਜੇਲ੍ਹ 'ਚ ਬੰਦ ਕੀਤਾ ਜਾ ਰਿਹਾ ਹੈ। ਇਹ ਲੋਕਤੰਤਰ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਹੈ। ਉਹ ਪ੍ਰਧਾਨ ਮੰਤਰੀ ਨੂੰ ਦੱਸਣਾ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਦੇ ਨੇਤਾ ਜੇਲ੍ਹ ਜਾਣ ਤੋਂ ਨਹੀਂ ਡਰਦੇ ਹਨ, ਝੂਠੇ ਕੇਸਾਂ ਤੋਂ ਨਹੀਂ ਡਰਦੇ ਹਨ। ਅਸੀਂ ਇਸ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਆਖ਼ਰੀ ਸਾਹ ਤੱਕ ਲੜਾਂਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਘਵ ਚੱਢਾ ਨੇ ਕੀਤਾ ਫੋਨ ਹੈੱਕ ਹੋਣ ਦਾ ਦਾਅਵਾ, ਭਾਜਪਾ 'ਤੇ ਲਗਾਏ ਇਲਜ਼ਾਮ
NEXT STORY