ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਨਜਮਿਨ ਨੇਤਨਯਾਹੂ ਦੇ ਸੱਦੇ 'ਤੇ 4 ਤੋਂ 6 ਜੁਲਾਈ ਨੂੰ ਇਜ਼ਰਾਇਲ ਦੀ ਯਾਤਰਾ ਕਰਨਗੇ। ਅਜਿਹੀ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੋਣਗੇ।
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਆਪਣੀ ਇਜ਼ਰਾਇਲ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨੇਤਨਯਾਹੂ ਨਾਲ ਦੋਵਾਂ ਦੇਸ਼ਾਂ ਦੇ ਦੋ-ਪੱਖੀ ਸਬੰਧਾਂ 'ਤੇ ਚਰਚਾ ਕਰਨਗੇ। ਇਸ ਦੌਰਾਨ ਮੋਦੀ ਇਜ਼ਰਾਇਲ ਦੇ ਰਾਸ਼ਟਰਪਤੀ ਰਿਵਲਿਨ ਨਾਲ ਵੀ ਮੁਲਾਕਾਤ ਕਰਨਗੇ।
ਭਾਰਤ ਨੇ ਸਾਲ 1992 'ਚ ਇਜ਼ਰਾਇਲ ਦੇ ਨਾਲ ਡਿਪਲੋਮੈਟਿਕ ਸਬੰਧ ਸਥਾਪਿਤ ਕੀਤੇ ਗਏ ਸਨ ਪਰ ਕਿਸੇ ਵੀ ਭਾਰਤੀ ਪ੍ਰਧਾਨ ਮੰਤਰੀ ਜਾਂ ਰਾਸ਼ਟਰਪਤੀ ਨੇ ਕਦੇ ਇਥੇ ਦਾ ਦੌਰਾ ਨਹੀਂ ਕੀਤਾ। ਸਾਲ 2003 'ਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਏਰਿਅਲ ਸ਼ੇਰੋਨ ਭਾਰਤ ਦੀ ਯਾਤਰਾ 'ਤੇ ਆਏ ਸਨ। ਅਜਿਹਾ ਕਰਨ ਵਾਲੇ ਉਹ ਪਹਿਲੇ ਇਜ਼ਰਾਇਲੀ ਪ੍ਰਧਾਨ ਮੰਤਰੀ ਸਨ। ਭਾਰਤ ਦੇ ਨਾਲ ਦੋ-ਪੱਖੀ ਸਬੰਧਾਂ ਨੂੰ ਰੱਖਿਆ ਤੇ ਵਪਾਰ ਸਹਿਯੋਗ ਤੋ ਲੈ ਕੇ ਡਿਪਲੋਮੈਟਿਕ ਸਬੰਧਾਂ ਤੱਕ ਵਿਸਥਾਰ ਦੇਣ ਦਾ ਸਿਹਰਾ ਉਨ੍ਹਾਂ ਨੂੰ ਹੀ ਦਿੱਤਾ ਜਾਂਦਾ ਹੈ।
ਦੋ ਦਿਨ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਕਿੱਲਤ
NEXT STORY