ਰਾਏਬਰੇਲੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦੇ ਹੋਏ ਉਨ੍ਹਾਂ 'ਤੇ ਦੇਸ਼ ਦੀ ਪੂਰੀ ਦੌਲਤ ਚਾਰ-ਪੰਜ ਅਮੀਰਾਂ ਨੂੰ ਦੇਣ ਦਾ ਦੋਸ਼ ਲਗਾਇਆ। ਰਾਏਬਰੇਲੀ ਸੀਟ ਤੋਂ ਚੋਣ ਲੜ ਰਹੇ ਆਪਣੇ ਭਰਾ ਅਤੇ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ ਦੇ ਸਮਰਥਨ ਵਿਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਪਿਛਲੇ 10 ਸਾਲਾਂ ਤੋਂ ਵਾਰਾਣਸੀ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਨੇ ਉਥੋਂ ਦੇ ਕਿਸੇ ਵੀ ਪਿੰਡ ਦਾ ਦੌਰਾ ਨਹੀਂ ਕੀਤਾ। ਕਿਸੇ ਕਿਸਾਨ ਨੂੰ ਨਹੀਂ ਪੁੱਛਿਆ ਕਿ ਉਹ ਕਿਵੇਂ ਹੈ।
ਪ੍ਰਿਅੰਕਾ ਨੇ ਨਿੱਜੀਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ 'ਤੇ ਹਮਲਾ ਬੋਲਿਆ। ਵਾਡਰਾ ਨੇ ਕਿਹਾ ਕਿ ਆਪਣੇ ਆਪ 'ਚ ਨਿੱਜੀਕਰਨ ਬੁਰਾ ਨਹੀਂ ਹੈ ਪਰ ਜੇਕਰ ਪ੍ਰਧਾਨ ਮੰਤਰੀ ਦੇਸ਼ ਦੀ ਸਾਰੀ ਦੌਲਤ ਚਾਰ-ਪੰਜ ਅਮੀਰਾਂ ਨੂੰ ਦੇ ਦਿੰਦੇ ਹਨ ਤਾਂ ਇਹ ਠੀਕ ਨਹੀਂ ਹੈ। ਵਾਡਰਾ ਨੇ ਦੋਸ਼ ਲਾਇਆ ਕਿ ਅੱਜ ਦੇਸ਼ ਦਾ ਕੋਲਾ, ਬਿਜਲੀ, ਬੰਦਰਗਾਹਾਂ ਅਤੇ ਹਵਾਈ ਅੱਡੇ ਸਭ ਪ੍ਰਧਾਨ ਮੰਤਰੀ ਦੇ ਦੋਸਤਾਂ ਦੇ ਹਨ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀਆਂ ਰਾਜੀਵ ਗਾਂਧੀ ਅਤੇ ਇੰਦਰਾ ਗਾਂਧੀ ਦਾ ਨਾਂ ਲੈਂਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ। ਵਾਡਰਾ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਵੱਡੇ ਸਮਾਗਮਾਂ ਦਾ ਆਯੋਜਨ ਕਰਦੇ ਹਨ ਜਿੱਥੇ ਤੁਸੀਂ ਬਹੁਤ ਸਾਰੇ ਵੱਡੇ ਪੂੰਜੀਪਤੀਆਂ ਨੂੰ ਦੇਖੋਗੇ ਪਰ ਇਕ ਵੀ ਗਰੀਬ ਨਹੀਂ ਹੋਵੇਗਾ।
ਧਰਤੀ ਨਾਲ ਟਕਰਾਇਆ ਸੌਰ ਤੂਫ਼ਾਨ, ਲੱਦਾਖ 'ਚ ਅਸਮਾਨ ਹੋਇਆ ਲਾਲ
NEXT STORY