ਵਾਸ਼ਿੰਗਟਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਵਾਡ ਸੰਮੇਲਨ 'ਚ ਹਿੱਸਾ ਲੈਣ ਲਈ ਇਨ੍ਹੀਂ ਦਿਨੀਂ ਅਮਰੀਕਾ ਗਏ ਹੋਏ ਹਨ। ਪ੍ਰਧਾਨ ਮੰਤਰੀ ਤਿੰਨ ਦਿਨਾਂ ਲਈ ਅਮਰੀਕਾ ਦੌਰੇ 'ਤੇ ਹਨ। ਇੱਥੇ ਉਨ੍ਹਾਂ ਨੇ ਕਵਾਡ ਸਮਿਟ ਵਿੱਚ ਹਿੱਸਾ ਲਿਆ। ਇਸ ਕਾਨਫਰੰਸ ਦੌਰਾਨ ਪੀਐਮ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ ਕੀਤੀ। ਦਰਅਸਲ ਰਾਸ਼ਟਰਪਤੀ ਬਾਈਡੇਨ ਦੇ ਗ੍ਰਹਿ ਸ਼ਹਿਰ ਜੇਲਾਵੇਅਰ ਵਿੱਚ ਹੀ ਕਵਾਡ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਮੋਦੀ ਨਾਲ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਵੀ ਅਮਰੀਕਾ ਵਿੱਚ ਮੌਜੂਦ ਹਨ। ਰਾਸ਼ਟਰਪਤੀ ਬਾਈਡੇਨ ਨੇ ਡੇਲਾਵੇਅਰ ਸਥਿਤ ਰਿਹਾਇਸ਼ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ ਕੀਤਾ। ਇਸ ਮੁਲਾਕਾਤ 'ਤੇ ਪੀਐਮ ਮੋਦੀ ਨੇ ਬਾਈਡੇਨ ਨੂੰ ਵਿਸ਼ੇਸ਼ ਤੋਹਫ਼ੇ ਵੀ ਦਿੱਤੇ।
ਇਹ ਵੀ ਪੜ੍ਹੋ : ਇਸ ਦੇਸ਼ ਦੇ ਵਿਜ਼ੀਟਰਜ਼ ਨੂੰ ਮਿਲੇਗੀ 10 GB ਮੁਫਤ ਡਾਟੇ ਨਾਲ ਇੰਸਟੈਂਟ E-SIM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਨੂੰ ਚਾਂਦੀ ਨਾਲ ਬਣੀ ਕੀਮਤੀ ਰੇਲ ਗੱਡੀ ਦਾ ਮਾਡਲ ਤੋਹਫ਼ੇ ਵਜੋਂ ਦਿੱਤਾ ਹੈ। ਇਹ ਟ੍ਰੇਨ ਮਾਡਲ ਇੱਕ ਦੁਰਲੱਭ ਹਸਤਸ਼ਿਲਪ ਦਾ ਨਮੂਨਾ ਹੈ। ਇਸ ਨੂੰ ਮਹਾਰਾਸ਼ਟਰ ਦੇ ਕਾਰੀਗਰਾਂ ਨੇ ਤਿਆਰ ਕੀਤਾ ਹੈ। 92.5% ਚਾਂਦੀ ਦਾ ਬਣਿਆ, ਇਹ ਮਾਡਲ ਕੱਲ੍ਹ ਦੇ ਭਾਰਤ ਨੂੰ ਦਰਸਾਉਂਦਾ ਹੈ। ਇਹ ਰੇਲ ਮਾਡਲ ਭਾਰਤ ਵਿੱਚ ਭਾਫ਼ ਨਾਲ ਚੱਲਣ ਵਾਲੇ ਇੰਜਣਾਂ ਦੇ ਯੁੱਗ ਨੂੰ ਦਰਸਾਉਂਦਾ ਹੈ। ਇਸ ਟਰੇਨ 'ਤੇ ਦਿੱਲੀ-ਡੇਲਾਵੇਅਰ ਵੀ ਲਿਖਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਡੇਲਾਵੇਅਰ ਰਾਸ਼ਟਰਪਤੀ ਜੋਅ ਬਾਈਡੇਨ ਦਾ ਜੱਦੀ ਸ਼ਹਿਰ ਹੈ।
ਇਹ ਵੀ ਪੜ੍ਹੋ : ਅਮਰੀਕਾ ਦੌਰੇ 'ਤੇ ਗਏ PM ਮੋਦੀ ਨੂੰ ਪੰਨੂ ਨੇ ਦਿੱਤੀ ਧਮਕੀ, ਵਧਾਈ ਗਈ ਸੁਰੱਖ਼ਿਆ(Video)
ਪੀਐਮ ਮੋਦੀ ਨੇ ਅਮਰੀਕਾ ਦੀ ਪ੍ਰਥਮ ਮਹਿਲਾ ਜਿਲ ਬਾਈਡੇਨ ਨੂੰ ਪਸ਼ਮੀਨਾ ਸ਼ਾਲ ਤੋਹਫੇ ਵਿੱਚ ਦਿੱਤੀ ਹੈ। ਅਜਿਹੀ ਸ਼ਾਲ ਜੰਮੂ-ਕਸ਼ਮੀਰ ਵਿੱਚ ਤਿਆਰ ਕੀਤੀ ਜਾਂਦੀ ਹੈ ਅਤੇ ਕਾਗਜ਼ ਦੇ ਡੱਬੇ ਵਿੱਚ ਪੈਕ ਕੀਤੀ ਜਾਂਦੀ ਹੈ। ਇਹ ਡੱਬੇ ਸਿਰਫ਼ ਕਾਗਜ਼, ਗੂੰਦ ਅਤੇ ਕੁਦਰਤੀ ਸਮੱਗਰੀ ਦੀ ਵਰਤੋਂ ਕਰਕੇ ਹੱਥਾਂ ਨਾਲ ਬਣਾਏ ਜਾਂਦੇ ਹਨ। ਹਰ ਡੱਬੇ 'ਤੇ ਕਲਾਕਾਰੀ ਵੱਖਰੀ ਹੈ, ਜੋ ਕਸ਼ਮੀਰੀ ਕਲਾ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ : ਪੰਜ ਸਾਲਾਂ 'ਚ ਇਟਲੀ ਦੀ ਨਾਗਰਿਕਤਾ, ਰਾਇਸ਼ੁਮਾਰੀ ਨੇ ਜਗਾਈ ਨਵੀਂ ਆਸ
ਪੀਐਮ ਮੋਦੀ 21 ਤੋਂ 23 ਸਤੰਬਰ ਤੱਕ ਅਮਰੀਕਾ ਦੌਰੇ 'ਤੇ ਹਨ। ਇੱਥੇ ਕਵਾਡ ਕਾਨਫਰੰਸ ਤੋਂ ਬਾਅਦ, ਪੀਐਮ ਮੋਦੀ ਅੱਜ ਨਿਊਯਾਰਕ ਵਿੱਚ ਭਾਰਤੀ ਪ੍ਰਵਾਸੀਆਂ ਨਾਲ ਮੁਲਾਕਾਤ ਕਰਨਗੇ। ਭਾਰਤੀ ਪ੍ਰਵਾਸੀ ਉਸ ਦੀ ਇੱਕ ਝਲਕ ਪਾਉਣ ਲਈ ਬਹੁਤ ਉਤਸੁਕ ਹਨ। ਤੁਹਾਨੂੰ ਦੱਸ ਦੇਈਏ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦਾ ਇਹ ਆਖਰੀ ਕਵਾਡ ਸਮਿਟ ਵੀ ਹੈ, ਕਿਉਂਕਿ ਉਨ੍ਹਾਂ ਦਾ ਕਾਰਜਕਾਲ ਅਗਲੇ ਸਾਲ 20 ਜਨਵਰੀ ਨੂੰ ਖਤਮ ਹੋਵੇਗਾ।
ਇਹ ਵੀ ਪੜ੍ਹੋ : ਟਰੰਪ ਦੀ ਚੋਣ ਮੁਹਿੰਮ 'ਚ ਵੱਜਦੇ ਨੇ 'ਚੋਰੀ ਦੇ ਗਾਣੇ', ਕਈ ਪਰਚੇ ਦਰਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
JSW MG ਮੋਟਰ ਇੰਡੀਆ ਨੇ ਕੀਤਾ ਬੈਟਰੀ-ਐਜ਼-ਏ-ਸਰਵਿਸ (ਬਾਸ) ਦਾ ਵਿਸਥਾਰ
NEXT STORY