ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ’ਤੇ ਮੰਗਲਵਾਰ ਯਾਨੀ ਕਿ ਅੱਜ ਲੋਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ‘‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੀ ਕੋਸ਼ਿਸ਼ ਵਿਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ।’’
ਇਹ ਵੀ ਪੜ੍ਹੋ- ਪ੍ਰਕਾਸ਼ ਪੁਰਬ ਮੌਕੇ PM ਮੋਦੀ ਦਾ ਸੰਬੋਧਨ, 'ਨਾਮ ਜਪੋ, ਕਿਰਤ ਕਰੋ, ਵੰਡ ਛਕੋ' ਦੇ ਗੁਰੂ ਮੰਤਰ 'ਤੇ ਅੱਗੇ ਵੱਧ ਰਿਹਾ ਦੇਸ਼
ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੇ ਵਿਚਾਰਾਂ ਤੋਂ ਪ੍ਰੇਰਿਤ ਹੋ ਕੇ ਦੇਸ਼ 130 ਕਰੋੜ ਭਾਰਤੀਆਂ ਦੇ ਕਲਿਆਣ ਦੀ ਭਾਵਨਾ ਨਾਲ ਅੱਗੇ ਵੱਧ ਰਿਹਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਬਾਬਾ ਨਾਨਕ’ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਨੂੰ ਕੌਮੀ ਘੱਟਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ ਦੇ ਘਰ ਆਯੋਜਿਤ ਇਕ ਧਾਰਮਿਕ ਸਮਾਰੋਹ ਨੂੰ ਸੰਬੋਧਿਤ ਕੀਤਾ ਸੀ। ਜਿਸ ’ਚ ਉਨ੍ਹਾਂ ਕਿਹਾ ਕਿ 'ਨਾਮ ਜਪੋ, ਕਿਰਤ ਕਰੋ, ਵੰਡ ਛਕੋ' ਦੇ ਗੁਰੂ ਮੰਤਰ 'ਤੇ ਦੇਸ਼ ਅੱਗੇ ਵੱਧ ਰਿਹਾ ਹੈ। ਵਿਸ਼ਵ ਵਿਚ ਫੈਲੀ ਅਸ਼ਾਂਤੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੁਨੇਹਾ ਵੱਡੀ ਤੋਂ ਵੱਡੀ ਖੱਡ ਨੂੰ ਭਰ ਸਕਦਾ ਹੈ।
ਇਹ ਵੀ ਪੜ੍ਹੋ- ‘ਬਾਬਾ ਨਾਨਕ’ ਦੇ ਪ੍ਰਕਾਸ਼ ਪੁਰਬ ਮੌਕੇ DSGMC ਵਲੋਂ ਸਜਾਇਆ ਗਿਆ ਨਗਰ ਕੀਰਤਨ (ਵੇਖੋ ਤਸਵੀਰਾਂ)
ਰਾਜਸਥਾਨ 'ਚ ਟਿਊਬਵੈੱਲਾਂ ਤੋਂ ਪਾਣੀ ਭਰਨ 'ਤੇ ਵਿਅਕਤੀ ਦੀ ਹੱਤਿਆ, 3 ਮੁਲਜ਼ਮ ਕਾਬੂ
NEXT STORY