ਚਰਖੀ ਦਾਦਰੀ/ਨਵੀਂ ਦਿੱਲੀ (ਸੁਖਬੀਰ/ਇੰਟ.): ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਦਾਦਰੀ ’ਚ ਆਯੋਜਿਤ ਇਕ ਪ੍ਰੋਗਰਾਮ ’ਚ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਦੋਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਗਏ ਤਾਂ ਉਹ ਬਹੁਤ ਹੰਕਾਰ ’ਚ ਸਨ। ਮੈਂ ਉਨ੍ਹਾਂ ਨੂੰ ਦੱਸਿਆ ਕਿ 500 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਤਾਂ ਉਹ ਬੋਲੇ ਕਿ ਜਦੋਂ ਕੋਈ ਕੁੱਤੀ ਵੀ ਮਰਦੀ ਹੈ ਤਾਂ ਚਿੱਠੀ ਲਿਖ ਦਿੰਦੇ ਹੋ। ਇਸ ਦੌਰਾਨ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦਾ ਝਗੜਾ ਵੀ ਹੋ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਅਮਿਤ ਸ਼ਾਹ ਨੂੰ ਮਿਲ ਲਓ। ਮਲਿਕ ਅਨੁਸਾਰ ਉਹ ਅਮਿਤ ਸ਼ਾਹ ਨੂੰ ਮਿਲੇ ਤਾਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸੇ ਨਾ ਕਿਸੇ ਦਿਨ ਸਮਝ ’ਚ ਆ ਹੀ ਜਾਵੇਗਾ। ਆਖ਼ਿਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਮਝ ਆਇਆ ਤੇ ਮੁਆਫ਼ੀ ਮੰਗਦਿਆਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਆਖ਼ਿਰਕਾਰ ਕਿਸਾਨਾਂ ਦੀ ਜਿੱਤ ਹੋਈ। ਅੱਜ ਸਮਾਜ ਤੇ ਕਿਸਾਨਾਂ ਦੀ ਏਕਤਾ ਦੇ ਬਲਬੂਤੇ ’ਤੇ ਖੇਤੀਬਾੜੀ ਕਾਨੂੰਨ ਰੱਦ ਹੋਏ ਹਨ।
ਇਹ ਵੀ ਪੜ੍ਹੋ : ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ
ਬਾਅਦ ’ਚ ਦਿੱਤੀ ਸਫਾਈ, ਬੋਲੇ-ਮੋਦੀ ਦਾ ਬਹੁਤ ਸਨਮਾਨ ਕਰਦੇ ਹਨ ਅਮਿਤ ਸ਼ਾਹ
ਮੇਘਾਲਿਆ ਦੇ ਗਵਰਨਰ ਸੱਤਿਆਪਾਲ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਕੀਤੀਆਂ ਆਪਣੀਆਂ ਟਿੱਪਣੀਆਂ ਸਬੰਧੀ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪੀ. ਐੱਮ. ਮੋਦੀ ਦੀ ਬਹੁਤ ਜ਼ਿਆਦਾ ਇੱਜ਼ਤ ਕਰਦੇ ਹਨ। ਮਲਿਕ ਬੋਲੇ ਕਿ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸ਼ਾਹ ਨੇ ਪ੍ਰਧਾਨ ਮੰਤਰੀ ਬਾਰੇ ਗ਼ਲਤ ਭਾਵਨਾ ਨਾਲ ਕੁਝ ਵੀ ਨਹੀਂ ਕਿਹਾ। ਉਨ੍ਹਾਂ ਮੈਨੂੰ ਸਿਰਫ਼ ਇੰਨਾ ਕਿਹਾ ਕਿ ਸਮੱਸਿਆਵਾਂ ਨੂੰ ਸਮਝਿਆ ਜਾਵੇਗਾ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਨੇ ਟਵਿੱਟਰ ’ਤੇ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਲੋਕ ਇਕ-ਦੂਜੇ ਲਈ ਇਸ ਤਰ੍ਹਾਂ ਮਾਣਹਾਨੀ ਨਾਲ ਬੋਲ ਰਹੇ ਹਨ।
ਇਹ ਵੀ ਪੜ੍ਹੋ : PM ਮੋਦੀ ਦੀ ਰੈਲੀ ਲਈ ਪੱਬਾਂ ਭਾਰ ਭਾਜਪਾ ਲੀਡਰਸ਼ਿਪ, 3200 ਤੋਂ ਵਧੇਰੇ ਬੱਸਾਂ ਦੀ ਹੋਈ ਰਜਿਸਟ੍ਰੇਸ਼ਨ
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ?
ਕੇਜਰੀਵਾਲ ਤੋਂ ਬਾਅਦ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਵੀ ਹੋਏ ਕੋਰੋਨਾ ਪਾਜ਼ੇਟਿਵ
NEXT STORY