ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕੀਤੀ ਅਤੇ ਉਥੇ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਅਤੇ ਦੇਸ਼ 'ਚ ਸੋਕੇ ਦੀ ਸਥਿਤੀ ਨਾਲ ਨਜਿੱਠਣ ਨੂੰ ਲੈ ਕੇ ਭਾਰਤ ਦੀ ਇਕਜੁੱਟਤਾ ਪ੍ਰਦਰਸ਼ਿਤ ਕੀਤੀ। ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ਵੱਲੋਂ ਜਾਰੀ ਬਿਆਨ ਮੁਤਾਬਕ ਦੋਵਾਂ ਨੇਤਾਵਾਂ ਨੇ ਮਹੱਤਵਪੂਰਨ ਭੂ-ਰਾਜਨੀਤਕ ਚੁਣੌਤੀਆਂ ਅਤੇ ਸਿਵਲ ਪ੍ਰਮਾਣੂ ਊਰਜਾ ਸਹਿਯੋਗ ਨੂੰ ਲੈ ਕੇ ਵੀ ਚਰਚਾ ਕੀਤੀ। ਪੀ.ਐੱਮ.ਓ. ਮੁਤਾਬਕ ਫੋਨ 'ਤੇ ਹੋਈ ਇਸ ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਰੱਖਿਆ ਸਹਿਯੋਗ ਨਾਲ ਜੁੜੇ ਪ੍ਰੋਜੈਕਟਾਂ ਅਤੇ ਸਿਵਲ ਪ੍ਰਮਾਣੂ ਸਮੇਤ ਭਾਰਤ ਅਤੇ ਫਰਾਂਸ ਦਰਮਿਆਨ ਜਾਰੀ ਦੁਵੱਲੇ ਪਹਿਲੂਆਂ ਦੀ ਵੀ ਸਮੀਖਿਆ ਕੀਤੀ।
ਇਹ ਵੀ ਪੜ੍ਹੋ : ਮਰੀਅਮ ਨਵਾਜ਼ ਨੇ ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਆਪਣੀ ਹੀ ਸਰਕਾਰ ਦੀ ਕੀਤੀ ਆਲੋਚਨਾ
ਉਨ੍ਹਾਂ ਨੇ ਗਲੋਬਲ ਭੋਜਨ ਸੁਰੱਖਿਆ ਸਮੇਤ ਮਹੱਤਵਪੂਰਨ ਭੂ-ਰਾਜਨੀਤਿਕ ਚੁਣੌਤੀਆਂ ਦੇ ਬਾਰੇ 'ਚ ਵੀ ਆਪਸ 'ਚ ਚਰਚਾ ਕੀਤੀ। ਪੀ.ਐੱਮ.ਓ. ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਹਾਲ ਦੇ ਸਾਲਾਂ 'ਚ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ ਮਿਲੀ ਮਜਬੂਤੀ ਅਤੇ ਡੂੰਘਾਈ 'ਤੇ ਸੰਤੁਸ਼ਟੀ ਜਤਾਈ ਅਤੇ ਸਬੰਧਾਂ ਨੂੰ ਹੋਰ ਜ਼ਿਆਦਾ ਵਿਸਤਾਰ ਦੇਣ ਲਈ ਸਹਿਯੋਗ ਦੇ ਨਵੇਂ ਖੇਤਰਾਂ 'ਚ ਮਿਲ ਕੇ ਕੰਮ ਕਰਨਾ ਜਾਰੀ ਰੱਖਣ 'ਤੇ ਸਹਿਮਤੀ ਜਤਾਈ। ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ 'ਚ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਮੈਕਰੋਨ ਨਾਲ ਚਰਚਾ ਦੌਰਾਨ ਫਰਾਂਸ 'ਚ ਲੱਗੀ ਭਿਆਨਕ ਅੱਗ ਦੀ ਘਟਨਾ ਨੂੰ ਲੈ ਕੇ ਭਾਰਤ ਦੀ ਇਕਜੁੱਟਤਾ ਪ੍ਰਦਰਸ਼ਿਤ ਕੀਤੀ।
ਇਹ ਵੀ ਪੜ੍ਹੋ : ਮੁੰਬਈ ਪੁਲਸ ਦੀ ਵੱਡੀ ਕਾਮਯਾਬੀ, ਗੁਜਰਾਤ 'ਤੋਂ ਬਰਾਮਦ ਕੀਤੀ 1,026 ਕਰੋੜ ਰੁਪਏ ਦੀ ਡਰੱਗ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
J&K 'ਚ ਕਾਂਗਰਸ ਨੂੰ ਵੱਡਾ ਝਟਕਾ, ਗੁਲਾਮ ਨਬੀ ਆਜ਼ਾਦ ਨੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫਾ
NEXT STORY