ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਖੇਤੀ ਖੋਜ ਸੰਸਥਾਨ ਵਿਖੇ ਫਸਲਾਂ ਦੀਆਂ 109 ਉੱਚ-ਉਪਜ ਵਾਲੀਆਂ, ਜਲਵਾਯੂ ਅਨੁਕੂਲ ਅਤੇ ਬਾਇਓ-ਫੋਰਟੀਫਾਈਡ ਕਿਸਮਾਂ ਨੂੰ ਜਾਰੀ ਕੀਤਾ। ਇਸ ਦੌਰਾਨ, ਇੱਕ ਅਭੁੱਲ ਪਲ ਵੀ ਆਇਆ, ਜਿਸ ਨੇ ਪ੍ਰਧਾਨ ਮੰਤਰੀ ਦੀ ਸਧਾਰਨ ਸ਼ਖਸੀਅਤ ਨੂੰ ਪੇਸ਼ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਸ ਦੌਰਾਨ ਅਚਾਨਕ ਮੀਂਹ ਸ਼ੁਰੂ ਹੋ ਗਿਆ। ਇਸ ਦੇ ਬਾਵਜੂਦ ਪੀਐਮ ਮੋਦੀ ਉੱਥੇ ਖੜ੍ਹੇ ਹੋ ਕੇ ਕਿਸਾਨਾਂ ਨਾਲ ਗੱਲਬਾਤ ਕਰਦੇ ਰਹੇ।
ਖੁਦ ਹੱਥ ਵਿੱਚ ਛੱਤਰੀ ਲੈ ਕੇ ਕਿਸਾਨਾਂ ਨੂੰ ਛਤਰੀ ਹੇਠ ਸੱਦਿਆ
ਅਧਿਕਾਰੀਆਂ ਨੇ ਪੀਐਮ ਮੋਦੀ ਨੂੰ ਅਪੀਲ ਕੀਤੀ ਕਿ ਗੱਲਬਾਤ ਰੱਦ ਕੀਤੀ ਜਾ ਸਕਦੀ ਹੈ, ਪਰ ਪੀਐਮ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਮੀਂਹ ਦੇ ਬਾਵਜੂਦ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇੰਨਾ ਹੀ ਨਹੀਂ ਬਾਰਿਸ਼ ਨੂੰ ਦੇਖਦੇ ਹੋਏ ਸੁਰੱਖਿਆ ਕਰਮਚਾਰੀ ਤੁਰੰਤ ਛੱਤਰੀ ਲੈ ਕੇ ਪੀਐੱਮ ਮੋਦੀ ਕੋਲ ਪਹੁੰਚ ਗਏ ਪਰ ਪੀਐੱਮ ਨੇ ਸੁਰੱਖਿਆ ਕਰਮਚਾਰੀਆਂ ਨੂੰ ਕਿਹਾ ਕਿ ਉਹ ਖੁਦ ਛੱਤਰੀ ਫੜ੍ਹਣਗੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਨਾਲ ਮੌਜੂਦ ਕਿਸਾਨਾਂ ਨੂੰ ਵੀ ਛੱਤਰੀ ਹੇਠ ਸੱਦ ਲਿਆ।
ਪੀਐਮ ਮੋਦੀ ਨੇ ਖੁਦ ਸ਼ੇਅਰ ਕੀਤਾ ਕਿਸਾਨਾਂ ਨਾਲ ਮੁਲਾਕਾਤ ਦਾ ਵੀਡੀਓ
ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ, 'ਮੈਂ ਸੰਤੁਸ਼ਟ ਹਾਂ ਕਿ ਸਾਡੇ ਕਿਸਾਨ ਭਰਾ ਅਤੇ ਭੈਣ ਤੇਜ਼ੀ ਨਾਲ ਕੁਦਰਤੀ ਖੇਤੀ ਵੱਲ ਵਧ ਰਹੇ ਹਨ। ਇਸ ਦੌਰਾਨ ਕੁਦਰਤੀ ਖੇਤੀ ਦੇ ਫਾਇਦਿਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ। ਕਿਸਾਨਾਂ ਨਾਲ ਗੱਲਬਾਤ ਦਾ ਵੀਡੀਓ ਸਾਂਝਾ ਕਰਦੇ ਹੋਏ ਉਨ੍ਹਾਂ ਲਿਖਿਆ, 'ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਅੰਨਦਾਤਾ ਨੂੰ ਮਿਲਣ ਦਾ ਅਨੁਭਵ ਯਾਦਗਾਰੀ ਹੋ ਨਿਬੜਿਆ।
ਉਨ੍ਹਾਂ ਕਿਹਾ, 'ਅਸੀਂ ਆਪਣੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਸਸ਼ਕਤ ਬਣਾਉਣ ਲਈ ਵਚਨਬੱਧ ਹਾਂ। ਇਸ ਦਿਸ਼ਾ ਵਿੱਚ, ਅੱਜ ਸਾਨੂੰ ਦਿੱਲੀ ਵਿੱਚ ਫਸਲਾਂ ਦੀਆਂ 109 ਨਵੀਆਂ ਕਿਸਮਾਂ ਨੂੰ ਜਾਰੀ ਕਰਨ ਦਾ ਮੌਕਾ ਮਿਲਿਆ। ਇਨ੍ਹਾਂ ਜਲਵਾਯੂ ਅਨੁਕੂਲ ਅਤੇ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦੇ ਉਤਪਾਦਨ ਵਿੱਚ ਵਾਧੇ ਨਾਲ ਸਾਡੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।'
ਤੀਜੇ ਕਾਰਜਕਾਲ 'ਚ ਤੀਹਰੀ ਰਫਤਾਰ ਨਾਲ ਕਰੋ ਕੰਮ : ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੇ ਤੀਜੇ ਕਾਰਜਕਾਲ ਵਿੱਚ ਤਿੰਨ ਗੁਣਾ ਗਤੀ ਨਾਲ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਫ਼ਸਲਾਂ ਦੀਆਂ ਨਵੀਆਂ ਕਿਸਮਾਂ ਕਿਸਾਨਾਂ ਨੂੰ ਸਮਰਪਿਤ ਕਰਦਿਆਂ ਅਥਾਹ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਨੂੰ ਨਵੀਆਂ ਕਿਸਮਾਂ ਅਪਣਾਉਣ ਦੇ ਸੁਝਾਅ ਵੀ ਦਿੱਤੇ।
ਦਿੱਲੀ ਪੁਲਸ ਦਾ ਵੱਡਾ ਫੈਸਲਾ, PM ਮੋਦੀ ਦੀ ਸੁਰੱਖਿਆ ਲਈ ਤਾਇਨਾਤ ਹੋਣਗੇ ਸਨਾਈਪਰ
NEXT STORY