ਜੰਮੂ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 24 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਦੌਰੇ ਤੋਂ ਪਹਿਲਾਂ ਜੰਮੂ ਖੇਤਰ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਵਿਚਕਾਰ ਉਨ੍ਹਾਂ ਦੇ ਦੌਰੇ ਤੋਂ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਜੰਮੂ ਦੇ ਸੁੰਜੁਵਾਨ ਇਲਾਕੇ ’ਚ ਸਵੇਰੇ 6 ਘੰਟਿਆਂ ਤਕ ਚੱਲੀ ਮੁਕਾਬਲੇਬਾਜ਼ੀ ’ਚ ਦੋ ਅੱਤਵਾਦੀ ਮਾਰੇ ਗਏ ਅਤੇ CIFS ਦਾ ਇਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲੇ ’ਚ 6 ਜਵਾਨ ਜ਼ਖਮੀ ਵੀ ਹੋਏ ਹਨ। ਪੀ.ਐੱਮ. ਮੋਦੀ ਪੰਚਾਇਤੀ ਰਾਜ ਦਿਵਸ ਮੌਕੇ ਪੱਲੀ ਪਿੰਡ ’ਚ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ– ਬੋਰਿਸ ਜਾਨਸਨ ਨਾਲ PM ਮੋਦੀ ਨੇ ਕੀਤੀ ਬੈਠਕ, ਰੱਖਿਆ-ਵਪਾਰ ਸਮੇਤ ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ
ਜੰਮੂ-ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਕਸ਼ਮੀਰ ਦੌਰਾ ਹੋਵੇਗਾ। ਉਨ੍ਹਾਂ ਦੇ ਦੌਰੇ ਦੇ ਮੱਦੇਨਜ਼ਰ ਪੰਜ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕੇਂਦਰੀ ਹਥਿਆਰਬੰਦ ਪੁਲਸ ਬਲ, ਜੰਮੂ-ਕਸ਼ਮੀਰ ਪੁਲਸ ਦੀ ਸੰਕਟ ਪ੍ਰਤੀਕਿਰਿਆ ਟੀਮ ਅਤੇ ਵਿਸ਼ੇਸ਼ ਮੁਹਿੰਮ ਸਮੂਹ ਦੀ ਮਦਦ ਨਾਲ ਵਿਸ਼ੇਸ਼ ਸੁਰੱਖਿਆ ਸਮੂਹ (SPG) ਆਯੋਜਨ ਵਾਲੀ ਥਾਂ ਦੀ ਸੁਰੱਖਿਆ ਕਰ ਰਿਹਾ ਹੈ। ਪੀ.ਐੱਮ. ਮੋਦੀ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਲੋਕਾਂ ਦੇ ਠਹਿਰਣ ਲਈ ਪ੍ਰਮੁੱਖ ਹੋਟਲਾਂ ਨੂੰ ਬੁੱਕ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ– 5 ਤੋਂ 12 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ
ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਰਹੱਦ ਨਾਲ ਲੱਗੇ ਪਿੰਡ ਪੱਲੀ ’ਚ ਭੀੜ ਪ੍ਰਬੰਧਨ ਲਈ ਵਿਆਪਕ ਸੁਰੱਖਿਆ ਦੇ ਇੰਤਜ਼ਾਮ ਕੀਤੇ ਹਨ, ਜਿੱਥੇ ਪ੍ਰਧਾਨ ਮੰਤਰੀ ਇਕ ਜਨਸਭਾ ਨੂੰ ਸੰਬੋਦਨ ਕਰਨ ਵਾਲੇ ਹਨ। ਸਭਾ ’ਚ ਮੁੱਖ ਰੂਪ ਨਾਲ ਜੰਮੂ, ਕਠੁਆ ਅਤੇ ਸਾਂਬਾ ਜ਼ਿਲ੍ਹੇ ਦੇ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਖੁਫੀਆ ਏਜੰਸੀਆਂ ਨੇ ਪੂਰੀ ਕਸ਼ਮੀਰ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ, ਖਾਸ ਕਰਕੇ ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਲਾਈਨ ਨੇੜੇ ਤਾਂ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ। ਸੂਤਰਾਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਸ, ਬੀ.ਐੱਸ.ਐੱਫ. ਦੇ ਨਾਲ ਸਰਹੱਦ ’ਤੇ ਗਸ਼ਤ ਕਰ ਰਹੀ ਹੈ।
ਇਹ ਵੀ ਪੜ੍ਹੋ– ਹੁਣ ਕਾਲ ਰਿਕਾਰਡ ਕਰਨਾ ਹੋਵੇਗਾ ਮੁਸ਼ਕਿਲ, ਗੂਗਲ ਚੁੱਕਣ ਜਾ ਰਹੀ ਵੱਡਾ ਕਦਮ
ਪਤਨੀ ਦੇ ਕਤਲ ਦੇ ਮੁੱਖ ਗਵਾਹ ਨੂੰ ਸੋਨੀਪਤ ਕੋਰਟ ਦੇ ਬਾਹਰ ਬਾਈਕ ਸਵਾਰਾਂ ਨੇ ਮਾਰੀ ਗੋਲੀ
NEXT STORY