ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਾਰ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਲਾਲ ਕਿਲੇ 'ਤੇ ਲਗਾਤਾਰ 11ਵੀਂ ਵਾਰ ਤਿਰੰਗਾ ਲਹਿਰਾਉਣ ਵਾਲੇ ਤੀਜੇ ਪ੍ਰਧਾਨ ਮੰਤਰੀ ਬਣ ਜਾਣਗੇ। ਇਸ ਉਪਲਬਧੀ ਨਾਲ ਪੀਐੱਮ ਮੋਦੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪਿੱਛੇ ਛੱਡ ਦੇਣਗੇ, ਜਿਨ੍ਹਾਂ ਨੇ ਲਗਾਤਾਰ 10 ਵਾਰ ਤਿਰੰਗਾ ਲਹਿਰਾਇਆ ਸੀ। ਨਾਲ ਹੀ, ਪੀਐਮ ਮੋਦੀ ਲਾਲ ਕਿਲ੍ਹੇ 'ਤੇ 16 ਵਾਰ ਤਿਰੰਗਾ ਲਹਿਰਾਉਣ ਵਾਲੀ ਇੰਦਰਾ ਗਾਂਧੀ ਦੀ ਬਰਾਬਰੀ ਕਰਨਗੇ।
ਇਹ ਵੀ ਪੜ੍ਹੋ - ਕਾਰ ਸਿਖਦਿਆਂ ਇਕੱਠਿਆਂ ਡੁੱਬੀਆਂ 3 ਪੀੜ੍ਹੀਆਂ, ਪਿਓ, ਪੁੱਤ ਤੇ ਪੋਤੇ ਦੀ ਮੌਤ, ਘਟਨਾ ਦੇਖ ਸਹਿਮੇ ਲੋਕ
ਹਾਲਾਂਕਿ ਉਹ ਇਸ ਮਾਮਲੇ 'ਚ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਪਿੱਛੇ ਰਹਿਣਗੇ, ਜਿਨ੍ਹਾਂ ਨੇ ਲਗਾਤਾਰ 17 ਵਾਰ ਤਿਰੰਗਾ ਲਹਿਰਾਇਆ ਸੀ। ਨਹਿਰੂ ਨੇ 1947 ਤੋਂ 1963 ਤੱਕ ਲਗਾਤਾਰ 17 ਸਾਲ ਲਾਲ ਕਿਲੇ 'ਤੇ ਝੰਡਾ ਲਹਿਰਾਇਆ ਸੀ। ਇਸ ਤੋਂ ਬਾਅਦ ਇੰਦਰਾ ਗਾਂਧੀ ਨੇ 1966 ਤੋਂ 1976 ਅਤੇ 1980 ਤੋਂ 1984 ਤੱਕ ਕੁੱਲ 16 ਵਾਰ ਲਾਲ ਕਿਲੇ 'ਤੇ ਝੰਡਾ ਲਹਿਰਾਇਆ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 2004 ਤੋਂ 2013 ਤੱਕ ਲਗਾਤਾਰ 10 ਵਾਰ ਇਹ ਪਰੰਪਰਾ ਨਿਭਾਈ ਸੀ। ਇਸ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ 'ਤੇ ਹੋਣ ਵਾਲੇ ਜਸ਼ਨਾਂ ਲਈ 11 ਸ਼੍ਰੇਣੀਆਂ ਦੇ ਕੁੱਲ 18 ਹਜ਼ਾਰ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ 4 ਹਜ਼ਾਰ ਵਿਸ਼ੇਸ਼ ਮਹਿਮਾਨ, ਔਰਤਾਂ, ਕਿਸਾਨ, ਨੌਜਵਾਨ ਅਤੇ ਗਰੀਬ ਵਰਗ ਦੇ ਲੋਕ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ - ਦਿਲ ਦਹਿਲਾ ਦੇਣ ਵਾਲੀ ਘਟਨਾ : ਅਵਾਰਾ ਕੁੱਤੇ ਨੇ ਛੇ ਮਹੀਨੇ ਦੀ ਬੱਚੀ ਨੂੰ ਨੋਚ-ਨੋਚ ਵੱਢਿਆ
ਇਹ ਵਰਗ ਪ੍ਰਧਾਨ ਮੰਤਰੀ ਮੋਦੀ ਦੁਆਰਾ ਦੇਸ਼ ਦੀਆਂ ਚਾਰ ਵੱਡੀਆਂ ਜਾਤਾਂ ਦੇ ਰੂਪ ਵਜੋਂ ਪਛਾਇਆ ਗਿਆ ਸੀ। ਇਸ ਤੋਂ ਇਲਾਵਾ ਪੈਰਿਸ ਓਲੰਪਿਕ 'ਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਵੀ ਇਸ ਸਾਲ ਦੇ ਸਮਾਰੋਹ 'ਚ ਸੱਦਾ ਦਿੱਤਾ ਗਿਆ ਹੈ। ਇਸ ਤਰ੍ਹਾਂ ਲਾਲ ਕਿਲ੍ਹੇ 'ਤੇ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਝੰਡਾ ਲਹਿਰਾਉਣ ਦੀ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਵਿਭਿੰਨਤਾ ਅਤੇ ਇਸ ਦੀਆਂ ਪ੍ਰਾਪਤੀਆਂ ਨੂੰ ਪਛਾਣਨ ਦਾ ਯਤਨ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਮਾਨਾਂ ਦੀ ਹਾਜ਼ਰੀ ਨਾਲ ਸਮਾਗਮ ਹੋਰ ਵੀ ਖ਼ਾਸ ਬਣ ਜਾਵੇਗਾ।
ਇਹ ਵੀ ਪੜ੍ਹੋ - ਕਲਯੁੱਗੀ ਪਿਓ ਨੇ ਦੋ ਧੀਆਂ ਨੂੰ ਵਾਲਾਂ ਤੋਂ ਫੜ ਸੜਕ 'ਤੇ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ, ਹੈਰਾਨ ਕਰੇਗੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਤਵਾਦੀ ਹਮਲਿਆਂ ’ਚ ਮਦਦਗਾਰ ਮੁੱਖ ਮਾਸਟਰ ਮਾਈਂਡ ਸਮੇਤ 9 ਗ੍ਰਿਫ਼ਤਾਰ
NEXT STORY