ਨਵੀਂ ਦਿੱਲੀ - ਦੇਸ਼ ਵਿੱਚ ਲਗਾਤਾਰ ਟੀਕਾਕਰਨ ਅਭਿਆਨ ਚਲਾਇਆ ਜਾ ਰਿਹਾ ਹੈ, ਤਾਂ ਕਿ ਕੋਰੋਨਾ ਮਹਾਮਾਰੀ ਤੋਂ ਉਭਰਿਆ ਜਾ ਸਕੇ। ਮਾਹਰ ਮੁਤਾਬਕ, ਅਜੇ ਵੀ ਕੋਰੋਨਾ ਦੀ ਤੀਜੀ ਲਹਿਰ ਦਾ ਖਦਸ਼ਾ ਬਣਿਆ ਹੋਇਆ ਹੈ। ਅਜਿਹੇ ਵਿੱਚ ਅਗਲੇ ਤਿਉਹਾਰਾਂ ਅਤੇ ਟੀਕਾਕਰਨ ਦੇ ਤੇਜ਼ ਅਭਿਆਨ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ, ਇਸ ਬੈਠਕ ਦੌਰਾਨ ਦੇਸ਼ ਵਿੱਚ ਕੋਵਿਡ-19 ਸਬੰਧੀ ਸਥਿਤੀ ਅਤੇ ਟੀਕਾਕਰਨ 'ਤੇ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ - 'ਮੈਂ ਕਸ਼ਮੀਰੀ ਪੰਡਿਤ ਹਾਂ, ਮੇਰਾ ਪਰਿਵਾਰ ਕਸ਼ਮੀਰੀ ਪੰਡਿਤ ਹੈ', ਜੰਮੂ 'ਚ ਰਾਹੁਲ ਗਾਂਧੀ ਦਾ ਬਿਆਨ
58 ਫੀਸਦੀ ਲੋਕਾਂ ਨੂੰ ਟੀਕੇ ਦੀ ਦਿੱਤੀ ਗਈ ਪਹਿਲੀ ਖੁਰਾਕ
ਇਹ ਬੈਠਕ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਇੱਕ ਦਿਨ ਪਹਿਲਾਂ ਹੀ ਕੇਂਦਰੀ ਸਿਹਤ ਸਕੱਤਰ ਨੇ ਕਿਹਾ ਕਿ ਭਾਰਤ ਵਿੱਚ ਅਜੇ ਵੀ ਕੋਰੋਨਾ ਦੀ ਦੂਜੀ ਲਹਿਰ ਜਾਰੀ ਹੈ ਅਤੇ ਇਹ ਖ਼ਤਮ ਨਹੀਂ ਹੋਈ ਹੈ। ਉਨ੍ਹਾਂ ਕਿਹਾ ਸੀ ਕਿ ਦੇਸ਼ ਦੇ 35 ਜ਼ਿਲ੍ਹਿਆਂ ਵਿੱਚ ਹਫ਼ਤਾਵਾਰ ਕੋਵਿਡ ਇਨਫੈਕਸ਼ਨ ਦਰ 10 ਫ਼ੀਸਦੀ ਤੋਂ ਜ਼ਿਆਦਾ ਹੈ, ਜਦੋਂ ਕਿ 30 ਜ਼ਿਲ੍ਹਿਆਂ ਵਿੱਚ ਇਹ ਦਰ 5 ਤੋਂ 10 ਫ਼ੀਸਦੀ ਦੇ ਵਿੱਚ ਹੈ।
ਸਰਕਾਰ ਨੇ ਵੀਰਵਾਰ ਨੂੰ ਕਿਹਾ ਸੀ ਕਿ ਦੇਸ਼ ਦੀ ਬਾਲਗ ਆਬਾਦੀ ਵਿੱਚ 58 ਫ਼ੀਸਦੀ ਨੂੰ ਕੋਵਿਡ-19 ਟੀਕੇ ਦੀ ਘੱਟ ਤੋਂ ਘੱਟ ਇੱਕ ਖੁਰਾਕ ਦਿੱਤੀ ਜਾ ਚੁੱਕੀ ਹੈ, ਉਥੇ ਹੀ 18 ਫ਼ੀਸਦੀ ਨੂੰ ਦੋਨਾਂ ਖੁਰਾਕਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ 72 ਕਰੋੜ ਤੋਂ ਜ਼ਿਆਦਾ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ - ਕਰਨਾਲ ਧਰਨੇ 'ਤੇ ਝੁਕਿਆ ਪ੍ਰਸ਼ਾਸਨ, ਮ੍ਰਿਤਕਾਂ ਦੇ ਪਰਿਵਾਰ ਨੂੰ 25 ਲੱਖ ਮੁਆਵਜ਼ਾ ਦੇਣ ਨੂੰ ਤਿਆਰ
ਦੇਸ਼ ਵਿੱਚ ਅੱਜ ਕੋਰੋਨਾ ਦੇ ਕਰੀਬ 35 ਹਜ਼ਾਰ ਨਵੇਂ ਮਾਮਲੇ
ਸਿਹਤ ਮੰਤਰਾਲਾ ਮੁਤਾਬਕ, ਵੀਰਵਾਰ ਤੱਕ 72 ਕਰੋੜ ਤੋਂ ਜ਼ਿਆਦਾ ਵੈਕਸੀਨ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ। ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 34 ਹਜ਼ਾਰ 973 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਕੋਰੋਨਾ ਵਾਇਰਸ ਦੇ ਕੁਲ ਪੀੜਤਾਂ ਦੀ ਗਿਣਤੀ ਵਧਕੇ 3 ਕਰੋੜ 31 ਲੱਖ 74 ਹਜ਼ਾਰ 954 ਹੋ ਗਈ। ਉਥੇ ਹੀ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3 ਲੱਖ 90 ਹਜ਼ਾਰ 646 ਹੋ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੇਰਲ 'ਚ ਅੱਜ ਆਏ ਕੋਰੋਨਾ ਦੇ 25 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ, 177 ਮਰੀਜ਼ਾਂ ਦੀ ਮੌਤ
NEXT STORY