ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਉੱਚ ਪੱਧਰੀ ਬੈਠਕ ਕੀਤੀ। ਇਸ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਜੀਤ ਡੋਭਾਲ ਵੀ ਮੌਜੂਦ ਰਹੇ। ਪੀ.ਐੱਮ. ਮੋਦੀ ਨੇ ਬਜਟ ਸੈਸ਼ਨ ਦੇ ਦੂਜੇ ਪੜਾਅ ਲਈ ਸੰਸਦੀ ਰਣਨੀਤੀ 'ਤੇ ਚਰਚਾ ਕਰਨ ਲਈ ਆਪਣੇ ਸੀਨੀਅਰ ਮੰਤਰੀਆਂ ਨਾਲ ਇਹ ਬੈਠਕ ਕੀਤੀ।
ਸਮਾਨ ਵਿਚਾਰਧਾਰਾ ਵਾਲੇ ਵਿਰੋਧੀ ਦਲਾਂ ਦੇ ਨੇਤਾਵਾਂ ਨੇ ਸਦਨ ਦੇ ਮੇਜ 'ਤੇ ਰਣਨੀਤੀ ਬਣਾਉਣ ਲਈ ਸੰਸਦ 'ਚ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਦਫ਼ਤਰ 'ਚ ਇਕ ਬੈਠਕ ਕੀਤੀ। ਖੜਗੇ ਨੇ ਦੋਹਰਾਇਆ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਲੰਡਨ 'ਚ ਆਪਣੀ ਟਿੱਪਣੀ ਲਈ ਮੁਆਫ਼ੀ ਨਹੀਂ ਮੰਗਣਗੇ।
ਮੇਰੀ ਪਹਿਲਕਦਮੀ ਕਾਰਨ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਮਿਲਣ ਲੱਗੀਆਂ : ਨਿਤੀਸ਼
NEXT STORY