ਨਵੀਂ ਦਿੱਲੀ- ਨਵੀਂ ਦਿੱਲੀ ਵਿਖੇ ਆਯੋਜਿਤ 18ਵੇਂ 'ਬ੍ਰਿਕਸ ਸਿਖਰ ਸੰਮੇਲਨ' ਦੇ ਹਿੱਸੇ ਵਜੋਂ 'ਬ੍ਰਿਕਸ ਬਿਜ਼ਨਸ ਫੋਰਮ' ਦੇ ਆਗੂਆਂ ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਦੇਸ਼ਾਂ ਨੂੰ ਵਿਸ਼ਵ ਪੱਧਰੀ ਨਵੀਨਤਾ ਅਤੇ ਸਮੱਸਿਆਵਾਂ ਦੇ ਹੱਲ ਦਾ ਮੁੱਖ ਕੇਂਦਰ ਦੱਸਿਆ। ਉਨ੍ਹਾਂ ਕਿਹਾ ਕਿ ਗਲੋਬਲ ਅਨਿਸ਼ਚਿਤਤਾਵਾਂ ਦੇ ਬਾਵਜੂਦ ਬ੍ਰਿਕਸ ਦੇਸ਼ਾਂ ਦੀ ਆਰਥਿਕ ਤਾਕਤ ਦੁਨੀਆ ਦੇ ਬਾਕੀ ਦੇਸ਼ਾਂ ਨਾਲੋਂ ਦੁੱਗਣੀ ਰਫ਼ਤਾਰ ਨਾਲ ਵਧ ਰਹੀ ਹੈ।
ਪੀ.ਐੱਮ. ਮੋਦੀ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਬ੍ਰਿਕਸ ਦੇਸ਼ ਦੁਨੀਆ ਦੀ 50 ਫ਼ੀਸਦੀ ਆਬਾਦੀ, ਗਲੋਬਲ GDP ਦੇ 40 ਫ਼ੀਸਦੀ ਹਿੱਸੇ ਅਤੇ 25 ਫ਼ੀਸਦੀ ਤੋਂ ਵੱਧ ਗਲੋਬਲ ਵਪਾਰ ਦੀ ਅਗਵਾਈ ਕਰਦੇ ਹਨ। ਪਿਛਲੇ ਸਾਲਾਂ 'ਚ ਜਿੱਥੇ ਗਲੋਬਲ GDP 2.5 ਗੁਣਾ ਵਧੀ ਹੈ, ਉੱਥੇ ਹੀ ਬ੍ਰਿਕਸ ਦੇਸ਼ਾਂ ਦੀ ਕੁੱਲ GDP ਲਗਭਗ 4.5 ਗੁਣਾ ਫੈਲੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਭਾਰਤ ਊਰਜਾ ਤੋਂ ਲੈ ਕੇ ਤਕਨਾਲੋਜੀ ਤੱਕ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ਅਤੇ ਭਰੋਸੇਯੋਗ ਬਣਾ ਰਿਹਾ ਹੈ। ਸੈਮੀਕੰਡਕਟਰ, ਕੁਆਂਟਮ ਤਕਨਾਲੋਜੀ, ਕ੍ਰਿਟੀਕਲ ਮਿਨਰਲਜ਼ ਅਤੇ ਬਾਇਓਟੈਕਨਾਲੋਜੀ ਵਰਗੇ ਮਹੱਤਵਪੂਰਨ ਸੈਕਟਰਾਂ 'ਚ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।
Addressing the BRICS Business Forum. Strong business partnerships can open new avenues for growth, innovation and shared prosperity.@BricsIndia2026 https://t.co/EUIH6agfI2
— Narendra Modi (@narendramodi) September 11, 2026
ਉਨ੍ਹਾਂ ਕਿਹਾ ਕਿ ਭਾਰਤ ਦੇ 'ਯੂਨੀਫਾਈਡ ਪੇਮੈਂਟਸ ਇੰਟਰਫੇਸ' (UPI) ਨੇ ਵਿੱਤੀ ਸੈਕਟਰ ਨੂੰ ਵੱਡਾ ਹੁਲਾਰਾ ਦਿੱਤਾ ਹੈ। ਅੱਜ ਦੁਨੀਆ ਦੇ 50 ਫ਼ੀਸਦੀ ਰੀਅਲ-ਟਾਈਮ ਡਿਜੀਟਲ ਲੈਣ-ਦੇਣ ਇਸੇ ਟੈਕਨਾਲੋਜੀ ਰਾਹੀਂ ਹੁੰਦੇ ਹਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ 2014 ਤੋਂ ਬਾਅਦ ਭਾਰਤ ਨੇ ਲਗਭਗ 40 ਦੇਸ਼ਾਂ ਨਾਲ ਮੁਫ਼ਤ ਵਪਾਰ ਸਮਝੌਤੇ (FTA) ਕੀਤੇ ਹਨ।
ਇਸ ਤੋਂ ਇਲਾਵਾ ਸਟਾਰਟਅੱਪਸ ਅਤੇ MSMEs ਨੂੰ ਵਿੱਤ ਅਤੇ ਬਾਜ਼ਾਰ ਨਾਲ ਜੋੜਨ ਲਈ ਭਾਰਤ ਦੀ ਪ੍ਰਧਾਨਗੀ ਹੇਠ BRICS Incubator Network, BRICS MSME Portal ਅਤੇ BRICS Startup Innovation Fund ਵਰਗੀਆਂ ਪਹਿਲਕਦਮੀਆਂ ਲਾਂਚ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਣੇਸ਼ ਉਤਸਵ ਦੌਰਾਨ ਪੁਣੇ 'ਚ ਸ਼ਰਾਬ 'ਤੇ Ban ! ਹਾਈ ਕੋਰਟ ਨੇ ਪ੍ਰਸ਼ਾਸਨ ਨੂੰ ਪਾਈ ਝਾੜ
NEXT STORY