ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸੁਰੱਖਿਆ ਫੋਰਸਾਂ ਨਾਲ ਦੀਵਾਲੀ ਮਨਾਉਣ ਲਈ ਹਿਮਾਚਲ ਪ੍ਰਦੇਸ਼ ਦੇ ਲੇਪਚਾ ਪਹੁੰਚੇ। ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ। 2014 'ਚ ਸੱਤਾ 'ਚ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀਵਾਲੀ ਮਨਾਉਣ ਲਈ ਫੌਜੀ ਟਿਕਾਣਿਆਂ ਦਾ ਦੌਰਾ ਕਰ ਰਹੇ ਹਨ।
ਇਹ ਵੀ ਪੜ੍ਹੋ- ਦੀਵਾਲੀ 'ਤੇ ਅਯੁੱਧਿਆ 'ਚ ਬਣਿਆ ਵਿਸ਼ਵ ਰਿਕਾਰਡ, ਲੱਖਾਂ ਦੀਵਿਆਂ ਨਾਲ ਰੁਸ਼ਨਾਈ ਰਾਮ ਨਗਰੀ, ਵੇਖੋ ਤਸਵੀਰਾਂ
'ਐਕਸ' 'ਤੇ ਇਕ ਪੋਸਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡੇ ਬਹਾਦਰ ਸੁਰੱਖਿਆ ਫੋਰਸਾਂ ਨਾਲ ਦੀਵਾਲੀ ਮਨਾਉਣ ਲਈ ਹਿਮਾਚਲ ਪ੍ਰਦੇਸ਼ ਵਿਚ ਲੇਪਚਾ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਖੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਭ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ! ਇਹ ਵਿਸ਼ੇਸ਼ ਤਿਉਹਾਰ ਸਾਰਿਆਂ ਦੇ ਜੀਵਨ ਵਿਚ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲੈ ਕੇ ਆਵੇ।
ਇਹ ਵੀ ਪੜ੍ਹੋ- PM ਮੋਦੀ ਦੀ ਅਪੀਲ ਦਾ ਲੋਕਾਂ 'ਤੇ ਹੋ ਰਿਹੈ ਅਸਰ, ਭਾਰਤੀ ਉਤਪਾਦਾਂ ਨੂੰ ਪਸੰਦ ਕਰ ਰਹੇ ਲੋਕ
ਇਹ ਵੀ ਪੜ੍ਹੋ- ਅਯੁੱਧਿਆ 'ਚ ਉਮੜਿਆ ਆਸਥਾ ਦਾ ਸੈਲਾਬ; 24 ਲੱਖ ਦੀਵਿਆਂ ਨਾਲ ਰੁਸ਼ਨਾਏਗੀ 'ਰਾਮ ਦੀ ਨਗਰੀ'
ਦੇਸ਼ ’ਚ ਹੁਣ ਲੋਕ ਕੇਂਦਰਿਤ ਸਰਕਾਰ ਲਿਆਉਣ ਦਾ ਸਮਾਂ : ਰਾਹੁਲ
NEXT STORY