ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਸਿਗਰਾ ਵਿੱਚ ਸਪੋਰਟਸ ਕੰਪਲੈਕਸ ਵਿੱਚ ਇੱਕ ਸਮਾਗਮ ਵਿੱਚ 6700 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਤੋਂ ਪਹਿਲਾਂ ਮੋਦੀ ਵਾਰਾਣਸੀ ਪੁੱਜੇ ਅਤੇ ਕਾਂਚੀ ਮੱਠ ਦੁਆਰਾ ਚਲਾਏ ਜਾ ਰਹੇ ਆਰ.ਜੇ. ਸ਼ੰਕਰ ਆਈ ਹਸਪਤਾਲ ਦਾ ਉਦਘਾਟਨ ਕੀਤਾ। ਕਾਂਚੀ ਮੱਠ ਨਾਲ ਜੁੜੇ ਲੋਕਾਂ ਮੁਤਾਬਕ ਇਸ ਹਸਪਤਾਲ ਨਾਲ ਪੂਰਬੀ ਉੱਤਰ ਪ੍ਰਦੇਸ਼ ਦੇ 20 ਜ਼ਿਲ੍ਹਿਆਂ ਦੇ ਨਾਲ-ਨਾਲ ਬਿਹਾਰ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ।
ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਬਾਅਦ ਵਿੱਚ ਸਿਗਰਾ ਖੇਤਰ ਵਿੱਚ ਰਾਸ਼ਟਰ ਨੂੰ ਸਮਰਪਿਤ 6700 ਕਰੋੜ ਰੁਪਏ ਦੇ 23 ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚੋਂ 3,200 ਕਰੋੜ ਰੁਪਏ ਤੋਂ ਵੱਧ ਦੇ 16 ਵਿਕਾਸ ਪ੍ਰਾਜੈਕਟ ਵਾਰਾਣਸੀ ਲਈ ਹਨ। ਪ੍ਰਧਾਨ ਮੰਤਰੀ ਨੇ ਲਗਭਗ 2870 ਕਰੋੜ ਰੁਪਏ ਦੀ ਲਾਗਤ ਨਾਲ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ, ਵਾਰਾਣਸੀ ਦੇ ਰਨਵੇ ਦੇ ਵਿਸਤਾਰ, ਨਵੇਂ ਟਰਮੀਨਲ ਬਿਲਡਿੰਗ ਦੇ ਨਿਰਮਾਣ ਅਤੇ ਸਹਾਇਕ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ।
ਇਹ ਵੀ ਪੜ੍ਹੋ - Karva Chauth 2024: ਕਰਵਾਚੌਥ ਵਾਲੇ ਦਿਨ ਜਾਣੋ ਕਿਹੜੇ ਸ਼ਹਿਰ 'ਚ ਕਿਸ ਸਮੇਂ ਨਿਕਲੇਗਾ ਚੰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਹਾਰ ਉਪ ਚੋਣ: RJD ਨੇ 3 ਤੇ CPI ਨੇ ਇੱਕ ਸੀਟ ਲਈ ਉਮੀਦਵਾਰਾਂ ਦਾ ਕੀਤਾ ਐਲਾਨ
NEXT STORY