ਗੁਰੂਗ੍ਰਾਮ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸ ਜ਼ਰੀਏ ਗੁਰੂਗ੍ਰਾਮ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕੀਤਾ। ਪੁਨਰ ਵਿਕਾਸ ਦਾ ਕੰਮ 300 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਕੀਤਾ ਜਾਵੇਗਾ। ਸਟੇਸ਼ਨ ਦੀ ਇਮਾਰਤ ਦਾ ਡਿਜ਼ਾਈਨ ਸਥਾਨਕ ਸੱਭਿਆਚਾਰ, ਵਿਰਾਸਤ ਅਤੇ ਆਰਕੀਟੈਕਚਰ ਨੂੰ ਦਰਸਾਏਗਾ ਅਤੇ ਯਾਤਰੀਆਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ। ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਨੇ ਕਿਹਾ ਕਿ ਹਰਿਆਣਾ ਵਿੱਚ 20 ਹਜ਼ਾਰ ਕਰੋੜ ਰੁਪਏ ਦੇ ਰੇਲਵੇ ਪ੍ਰਾਜੈਕਟਾਂ 'ਤੇ ਕੰਮ ਚੱਲ ਰਿਹਾ ਹੈ। ਪ੍ਰੋਗਰਾਮ ਵਿੱਚ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਰਾਸ਼ਟਰੀ ਪ੍ਰੋਗਰਾਮ ਵਿੱਚ ਦਿੱਤੇ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਦਾ ਡਿਜੀਟਲ ਟੈਲੀਕਾਸਟ ਵੀ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਦੇਸ਼ ਵਿੱਚ ਲਗਭਗ 41,000 ਕਰੋੜ ਰੁਪਏ ਦੀ ਲਾਗਤ ਵਾਲੇ 2,000 ਰੇਲ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਇਹ ਵੀ ਪੜ੍ਹੋ - ਪੰਜਾਬ 'ਚ ਆਇਆ ਭੂਚਾਲ, ਇਨ੍ਹਾਂ ਜ਼ਿਲ੍ਹਿਆਂ 'ਚ ਮਹਿਸੂਸ ਕੀਤੇ ਗਏ ਝਟਕੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੀਨ ਨੇ ਸਮਝੌਤਿਆਂ ਦੀ ਅਣਦੇਖੀ ਕਰ ਕੀਤੇ ਫੌਜੀ ਬਲ ਤਾਇਨਾਤ: ਵਿਦੇਸ਼ ਮੰਤਰੀ ਜੈਸ਼ੰਕਰ
NEXT STORY