ਨਾਗਪੁਰ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਾਗਪੁਰ ਮੈਟਰੋ ਰੇਲ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ ਅਤੇ ਫ੍ਰੀਡਮ ਪਾਰਕ ਤੋਂ ਖਪਰੀ ਤੱਕ ਮੈਟਰੋ ਦੀ ਸਵਾਰੀ ਕਰਨ ਲਈ ਇਕ ਟਿਕਟ ਖਰੀਦਿਆ। ਪੀ.ਐੱਮ. ਮੋਦੀ ਨੇ 6700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਕਸਿਤ ਹੋਣ ਵਾਲੇ ਰੇਲ ਪ੍ਰਾਜੈਕਟ ਦੇ ਦੂਜੇ ਪੜਾਅ ਦਾ ਨੀਂਹ ਪੱਥਰ ਵੀ ਰੱਖਿਆ। ਫ੍ਰੀਡਮ ਪਾਰਕ ਤੋਂ ਖਪਰੀ ਤੱਕ ਦੀ ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨੂੰ ਵਿਦਿਆਰਥੀਆਂ ਅਤੇ ਯਾਤਰੀਆਂ ਨਾਲ ਗੱਲਬਾਤ ਕਰਦੇ ਵੀ ਦੇਖਿਆ ਗਿਆ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਗਪੁਰ ਅਤੇ ਛੱਤੀਸਗੜ੍ਹ ਦੇ ਬਿਲਾਸਪੁਰ ਵਿਚਾਲੇ ਚੱਲਣ ਵਾਲੀ 6ਵੀਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਈ। ਰੇਲ ਗੱਡੀ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਪੀ.ਐੱਮ. ਮੋਦੀ ਨੇ ਰੇਲ 'ਚ ਸਫ਼ਰ ਕਰ ਰਹੇ ਯਾਤਰੀਆਂ ਦਾ ਹੱਥ ਹਿਲਾ ਕੇ ਸਵਾਗਤ ਕੀਤਾ। ਪੀ.ਐੱਮ. ਮੋਦੀ ਵਲੋਂ ਹਰੀ ਝੰਡੀ ਦਿਖਾਉਣ ਵਾਲੀ ਇਹ 6ਵੀਂ ਵੰਦੇ ਭਾਰਤ ਐਕਸਪ੍ਰੈੱਸ ਹੈ। ਪ੍ਰਧਾਨ ਮੰਤਰੀ ਇਸ ਤੋਂ ਪਹਿਲਾਂ ਨਾਗਪੁਰ ਪਹੁੰਚੇ, ਜਿੱਥੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਰਾਜਪਾਲ ਭਗਤ ਸਿੰਘ ਕੋਸ਼ਿਆਰੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉੱਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਉਨ੍ਹਾਂ ਦਾ ਸੁਆਗਤ ਕੀਤਾ।
ਤਾਮਿਲਨਾਡੂ ’ਚ ਤੂਫ਼ਾਨ ‘ਮੈਂਡੂਸ’ ਨੇ ਲਈ 5 ਲੋਕਾਂ ਦੀ ਜਾਨ, ਤਸਵੀਰਾਂ ’ਚ ਵੇਖੋ ਹਾਲਾਤ
NEXT STORY