ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪੈਰਾਲੰਪਿਕ ਖੇਡਾਂ ਦੇ ਤਗਮਾ ਜੇਤੂ ਅਜੀਤ ਸਿੰਘ ਯਾਦਵ, ਸੁੰਦਰ ਸਿੰਘ ਗੁਰਜਰ, ਸ਼ਰਦ ਕੁਮਾਰ, ਮਰਿਯੱਪਨ ਥੰਗਾਵੇਲੂ ਅਤੇ ਦੀਪਤੀ ਜੀਵਨਜੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਟੈਲੀਫੋਨ 'ਤੇ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪੈਰਾਲੰਪਿਕ 'ਚ ਭਾਰਤ ਦੇ ਹੁਣ ਤੱਕ ਦੇ ਸਰਵੋਤਮ ਪ੍ਰਦਰਸ਼ਨ 'ਤੇ ਆਪਣੀ ਖੁਸ਼ੀ ਸਾਂਝੀ ਕੀਤੀ।
ਗੱਲਬਾਤ ਦੌਰਾਨ ਪੀਐਮ ਮੋਦੀ ਨੇ ਖਿਡਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਪ੍ਰਦਰਸ਼ਨ ਨੇ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਇਹ ਉਨ੍ਹਾਂ ਦਾ ਯੋਗਦਾਨ ਹੈ ਕਿ ਵੱਖ-ਵੱਖ ਖੇਡਾਂ ਪ੍ਰਸਿੱਧੀ ਪ੍ਰਾਪਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਤਗਮਿਆਂ ਦੇ ਰੰਗ ਦੀ ਚਿੰਤਾ ਕੀਤੇ ਬਿਨਾਂ ਆਪਣੀਆਂ ਜਿੱਤਾਂ ਦਾ ਜਸ਼ਨ ਮਨਾਉਣਾ ਚਾਹੀਦਾ ਹੈ, ਕਿਉਂਕਿ ਇਨ੍ਹਾਂ ਵਿੱਚੋਂ ਹਰੇਕ ਨੇ ਦੇਸ਼ ਦਾ ਮਾਣ ਵਧਾਇਆ ਹੈ।
ਕੋਚਿੰਗ ਸੈਂਟਰ ਮਾਮਲਾ : ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ’ਚ ਭੇਜਿਆ
NEXT STORY