ਨਿਊਯਾਰਕ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਮਰੀਕੀ ਯਾਤਰਾ ਖਤਮ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਭਾਰਤ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਆਉਣ ਵਾਲੇ ਸਾਲਾਂ 'ਚ ਭਾਰਤ-ਅਮਰੀਕਾ ਦੇ ਸੰਬੰਧ ਹੋਰ ਵੀ ਮਜ਼ਬੂਤ ਹੋਣਗੇ। ਤਿੰਨੀ ਦਿਨੀਂ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਪ੍ਰੀਸ਼ਦ ਦੇ 76ਵੇਂ ਸੈਸ਼ਨ ਨੂੰ ਸੰਬੋਧਿਤ ਕੀਤਾ ਅਤੇ ਉਸ ਤੋਂ ਪਹਿਲਾਂ ਸਿੱਧੇ ਕਵਾਡ ਸ਼ਿਖਰ ਸੰਮੇਲਨ 'ਚ ਹਿੱਸਾ ਲਿਆ।
ਇਹ ਵੀ ਪੜ੍ਹੋ : ਸਕਾਟਲੈਂਡ 'ਚ ਸਿਗਨਲ ਬੂਸਟਰਾਂ ਦੀ ਵਰਤੋਂ ਨਾਲ ਹੋ ਰਹੀ ਹੈ ਕਾਰਾਂ ਦੀ ਚੋਰੀ
ਇਸ ਤੋਂ ਇਲ਼ਾਵਾ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ, ਅਮਰੀਕਾ ਦਾ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੇ ਨਾਲ ਹੀ ਆਪਣੇ ਆਸਟ੍ਰੇਲੀਆਈ ਅਤੇ ਜਾਪਾਨੀ ਹਮਰੁਤਬਿਆਂ ਨਾਲ ਦੁਵੱਲ਼ੇ ਅਤੇ ਬਹੁਪੱਖੀ ਪ੍ਰੋਗਰਾਮਾਂ 'ਚ ਹਿੱਸਾ ਲਿਆ। ਸਵਦੇਸ਼ ਰਵਾਨਾ ਹੋਣ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੇ ਅਮਰੀਕਾ 'ਚ ਪਿਛਲੇ ਕੁਝ ਦਿਨਾਂ 'ਚ ਦੁਵੱਲੇ ਅਤੇ ਬਹੁਪੱਖੀ ਪ੍ਰੋਗਰਾਮਾਂ 'ਚ ਹਿੱਸਾ ਲਿਆ ਜੋ ਕਾਫੀ ਲਾਭਕਾਰੀ ਰਿਹਾ।
ਇਹ ਵੀ ਪੜ੍ਹੋ : ਜਦੋਂ ਅਸੀਂ ਇਕਜੁਟ ਹੁੰਦੇ ਹਾਂ ਤਾਂ ਅਸੀਂ ਜ਼ਿਆਦਾ ਸ਼ਕਤੀਸ਼ਾਲੀ ਤੇ ਬਿਹਤਰ ਹੁੰਦੇ ਹਾਂ : PM ਮੋਦੀ
ਮੈਨੂੰ ਪੂਰਾ ਭਰੋਸਾ ਹੈ ਕਿ ਆਉਣ ਵਾਲੇ ਸਾਲਾਂ 'ਚ ਭਾਰਤ-ਅਮਰੀਕਾ ਦੇ ਸੰਬੰਧ ਹੋਰ ਮਜ਼ਬੂਤ ਹੋਣਗੇ। ਸਾਡੇ ਲੋਕਾਂ ਦਰਮਿਆਨ ਖੁਸ਼ਹਾਲ ਸੰਬੰਧ ਸਾਡੀ ਮਜ਼ਬੂਤ ਵਿਰਾਸਤ 'ਚ ਸ਼ੁਮਾਰ ਹਨ। ਪ੍ਰਧਾਨ ਮੰਤਰੀ ਮੋਦੀ ਨੇ ਪੰਜ ਕੰਪਨੀਆਂ ਦੇ ਚੋਟੀ ਦੇ ਅਮਰੀਕੀ ਸੀ.ਈ.ਓ. ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੇਸ਼ 'ਚ ਨਿਵੇਸ਼ ਲਈ ਸੱਦਾ ਦਿੱਤਾ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕੀ ਯਾਤਰਾ ਨੂੰ 'ਇਤਿਹਾਸਕ' ਕਰਾਰ ਦਿੱਤਾ।
ਇਹ ਵੀ ਪੜ੍ਹੋ : ਫਰਿਜ਼ਨੋ 'ਚ ਗੋਲੀ ਮਾਰ ਕੇ ਕੀਤਾ ਵਿਅਕਤੀ ਦਾ ਕਤਲ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਅਮਰੀਕਾ ਤੋਂ ਹਜ਼ਾਰਾਂ ਸਾਲ ਪੁਰਾਣੀਆਂ 157 ਭਾਰਤੀ ਕਲਾਕ੍ਰਿਤੀਆਂ ਲਿਆਉਣਗੇ PM ਮੋਦੀ
NEXT STORY