ਨਵੀਂ ਦਿੱਲੀ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਮਸਟੇਕ ਸੰਮੇਲਨ (Bimstec Summit) 'ਚ ਹਿੱਸਾ ਲੈਣ ਲਈ ਬੈਂਕਾਕ (ਥਾਈਲੈਂਡ) ਲਈ ਰਵਾਨਾ ਹੋ ਗਏ ਹਨ। ਉਹ ਥਾਈਲੈਂਡ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥਾਈਲੈਂਡ ਦੇ ਪ੍ਰਧਾਨ ਮੰਤਰੀ ਪੈਟੋਂਗਟਾਰਨ ਸ਼ਿਨਾਵਾਤਰਾ ਦੇ ਸੱਦੇ 'ਤੇ ਥਾਈਲੈਂਡ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ।
ਪੀਐੱਮ ਮੋਦੀ ਦੀ ਥਾਈਲੈਂਡ ਦੀ ਹੋਵੇਗੀ ਤੀਜੀ ਯਾਤਰਾ
ਪ੍ਰਧਾਨ ਮੰਤਰੀ ਮੋਦੀ 4 ਅਪ੍ਰੈਲ 2025 ਨੂੰ ਹੋਣ ਵਾਲੇ 6ਵੇਂ ਬਿਮਸਟੇਕ ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਇਹ ਪ੍ਰਧਾਨ ਮੰਤਰੀ ਦੀ ਥਾਈਲੈਂਡ ਦੀ ਤੀਜੀ ਯਾਤਰਾ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥਾਈਲੈਂਡ ਅਤੇ ਸ਼੍ਰੀਲੰਕਾ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਥਾਈਲੈਂਡ ਦਾ ਅਧਿਕਾਰਤ ਦੌਰਾ ਕਰਨਗੇ ਅਤੇ 6ਵੇਂ ਬਿਮਸਟੇਕ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਸ਼੍ਰੀਲੰਕਾ ਦੇ ਸਰਕਾਰੀ ਦੌਰੇ 'ਤੇ ਜਾਣਗੇ।
ਇਹ ਵੀ ਪੜ੍ਹੋ : ਭਾਰਤੀਆਂ ਲਈ ਬਾਹਰ ਜਾਣਾ ਹੋਇਆ ਮਹਿੰਗਾ, UK ਅਤੇ Australia ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ
ਪੀਐੱਮ ਮੋਦੀ ਨੇ ਐਕਸ 'ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਅਗਲੇ ਤਿੰਨ ਦਿਨਾਂ ਵਿੱਚ ਉਹ ਥਾਈਲੈਂਡ ਅਤੇ ਸ਼੍ਰੀਲੰਕਾ ਦਾ ਦੌਰਾ ਕਰਨਗੇ, ਜਿੱਥੇ ਉਹ ਇਨ੍ਹਾਂ ਦੇਸ਼ਾਂ ਅਤੇ ਬਿਮਸਟੇਕ ਦੇਸ਼ਾਂ ਨਾਲ ਭਾਰਤ ਦੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਅੱਜ ਬਾਅਦ ਵਿੱਚ ਬੈਂਕਾਕ ਵਿੱਚ ਉਹ ਪ੍ਰਧਾਨ ਮੰਤਰੀ ਸ਼ਿਨਾਵਾਤਰਾ ਨੂੰ ਮਿਲਣਗੇ ਅਤੇ ਭਾਰਤ-ਥਾਈਲੈਂਡ ਦੋਸਤੀ ਦੇ ਸਾਰੇ ਪਹਿਲੂਆਂ 'ਤੇ ਚਰਚਾ ਕਰਨਗੇ। ਕੱਲ੍ਹ ਉਹ ਬਿਮਸਟੇਕ ਸੰਮੇਲਨ ਵਿੱਚ ਸ਼ਿਰਕਤ ਕਰਨਗੇ ਅਤੇ ਥਾਈਲੈਂਡ ਦੇ ਰਾਜਾ ਮਹਾ ਵਜੀਰਾਲੋਂਗਕੋਰਨ ਨੂੰ ਵੀ ਮਿਲਣਗੇ।"
ਪ੍ਰਧਾਨ ਮੰਤਰੀ ਨੇ ਸ਼੍ਰੀਲੰਕਾ ਦੌਰੇ ਬਾਰੇ ਵੀ ਦਿੱਤੀ ਜਾਣਕਾਰੀ
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਉਨ੍ਹਾਂ ਦੀ ਸ਼੍ਰੀਲੰਕਾ ਯਾਤਰਾ 4 ਤੋਂ 6 ਤਰੀਕ ਤੱਕ ਹੋਵੇਗੀ। ਇਹ ਦੌਰਾ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕ ਦੀ ਭਾਰਤ ਦੀ ਸਫਲ ਯਾਤਰਾ ਤੋਂ ਬਾਅਦ ਹੋ ਰਿਹਾ ਹੈ। ਅਸੀਂ ਬਹੁਪੱਖੀ ਭਾਰਤ-ਸ਼੍ਰੀਲੰਕਾ ਦੋਸਤੀ ਦੀ ਸਮੀਖਿਆ ਕਰਾਂਗੇ ਅਤੇ ਸਹਿਯੋਗ ਦੇ ਨਵੇਂ ਮੌਕਿਆਂ 'ਤੇ ਚਰਚਾ ਕਰਾਂਗੇ।
ਇਹ ਵੀ ਪੜ੍ਹੋ : ਡੋਨਾਲਡ ਟਰੰਪ ਦਾ 'ਟੈਰਿਫ ਬੰਬ', ਭਾਰਤ 'ਤੇ ਲਾਇਆ 26 ਫ਼ੀਸਦੀ ਟੈਰਿਫ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ 'ਚ ਵਕਫ਼ ਸੋਧ ਬਿੱਲ ਪਾਸ, ਸਮਰਥਨ 'ਚ ਪਈਆਂ 288 ਵੋਟਾਂ
NEXT STORY