ਨਵੀਂ ਦਿੱਲੀ- ਅੱਜ ਲੋਕ ਸਭਾ 'ਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ 9ਵੀਂ ਵਾਰ ਬਜਟ ਪੇਸ਼ ਕੀਤਾ ਹੈ, ਜਿਸ ਦੌਰਾਨ ਸਿੱਖਿਆ, ਰੱਖਿਆ ਤੇ ਸਿਹਤ ਵਿਭਾਗ ਨਾਲ ਜੁੜੇ ਕਈ ਅਹਿਮ ਐਲਾਨ ਕੀਤੇ ਹਨ। ਬਜਟ ਪੇਸ਼ ਕੀਤੇ ਜਾਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਬਜਟ ਨੂੰ ਇਤਿਹਾਸਕ ਦੱਸਿਆ ਤੇ ਇਸ ਦੀ ਤਾਰੀਫ਼ ਕੀਤੀ।
ਉਨ੍ਹਾਂ ਨੇ ਕਿਹਾ ਕਿ ਇਹ ਬਜਟ ਇਤਿਹਾਸਕ ਹੈ ਤੇ ਸਾਲ 2047 ਤੱਕ ਦੇਸ਼ ਨੂੰ ਵਿਕਸਿਤ ਭਾਰਤ ਬਣਾਉਣ ਵੱਲ ਇਕ ਵੱਡਾ ਕਦਮ ਹੈ। ਉਨ੍ਹਾਂ ਨੇ ਇਸ ਦੌਰਾਨ ਮਹਿਲਾ ਸਸ਼ਕਤੀਕਰਨ ਦੀ ਵੀ ਤਾਰੀਫ਼ ਕੀਤੀ ਤੇ ਕਿਹਾ ਕਿ ਦੇਸ਼ ਦੀ ਮਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ 9ਵੀਂ ਵਾਰ ਦੇਸ਼ ਦਾ ਬਜਟ ਪੇਸ਼ ਕਰ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਦਾ ਫੋਕਸ ਮਹਿੰਗਾਈ ਨੂੰ ਕਾਬੂ ਕਰਨ ਅਤੇ ਦੇਸ਼ ਦੀ ਵਿਕਾਸ ਦਰ ਨੂੰ ਹੋਰ ਤੇਜ਼ ਕਰਨ 'ਤੇ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ 140 ਕਰੋੜ ਭਾਰਤੀ ਨਾਗਰਿਕਾਂ ਵਾਲਾ ਦੇਸ਼ ਦੁਨੀਆ ਦਾ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਅਰਥਵਿਵਸਥਾ ਹੈ। ਇਸ ਤੋਂ ਇਲਾਵਾ ਭਾਰਤ ਹੁਣ ਇਕ ਵਿਸ਼ਵਾਸਯੋਗ ਭਾਈਵਾਲ ਦੇ ਰੂਪ 'ਚ ਅੱਗੇ ਵਧ ਰਿਹਾ ਹੈ। ਕੁਝ ਸਮਾਂ ਪਹਿਲਾਂ ਹੀ ਅਸੀਂਂ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣੇ ਹਾਂਂ ਤੇ ਛੇਤੀ ਹੀ ਅਸੀਂ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਇਕਾਨਮੀ ਬਣਨ ਵੱਲ ਤੇਜ਼ੀ ਨਾਲ ਵਧ ਰਹੇ ਹਾਂ।
ਬੀਤੇ ਦਿਨੀਂ ਯੂਰਪੀ ਯੂਨੀਅਨ ਨਾਲ ਹੋਈ ਫ੍ਰੀ ਟ੍ਰੇਡ ਐਗ੍ਰੀਮੈਂਟ (ਮਦਰ ਆਫ਼ ਆਲ ਡੀਲਜ਼) ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੱਲ ਦਾ ਧਿਆਨ ਰੱਖਿਆ ਗਿਆ ਹੈ ਕਿ ਇਸ ਡੀਲ ਦਾ ਸਭ ਤੋਂ ਵੱਧ ਲਾਭ ਭਾਰਤੀ ਨੌਜਵਾਨਾਂ ਤੇ ਉਦਯੋਗਪਤੀਆਂ ਨੂੰ ਮਿਲ ਸਕੇ।
ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਸੈਮੀਕੰਡਕਟਰ ਮਿਸ਼ਨ 2.0, ਬਾਇਓ-ਫਾਰਮਾ ਸ਼ਕਤੀ ਮਿਸ਼ਨ ਅਤੇ ਇਲੈਕਟ੍ਰਾਨਿਕ ਕੰਪੋਨੈਂਟ ਮੈਨੂਫੈਕਚਰਿੰਗ ਵਰਗੇ ਉੱਭਰਦੇ ਖੇਤਰਾਂ ਨੂੰ ਬੇਮਿਸਾਲ ਸਮਰਥਨ ਦਿੱਤਾ ਗਿਆ ਹੈ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਭਾਰਤ ਨੂੰ 'ਡਾਟਾ ਸੈਂਟਰ ਹੱਬ' ਬਣਾਉਣ ਲਈ ਟੈਕਸ ਵਿੱਚ ਛੋਟ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਇਸ ਨੂੰ 'ਯੁਵਾ ਸ਼ਕਤੀ ਬਜਟ' ਕਿਹਾ ਹੈ, ਜੋ ਨੌਜਵਾਨਾਂ ਨੂੰ ਇਨੋਵੇਟਰਸ ਅਤੇ ਕ੍ਰਿਏਟਰਸ ਬਣਨ ਵਿੱਚ ਮਦਦ ਕਰੇਗਾ।
ਖੇਤੀਬਾੜੀ ਅਤੇ ਬੁਨਿਆਦੀ ਢਾਂਚੇ 'ਤੇ ਜ਼ੋਰ ਬਜਟ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਡੈਡੀਕੇਟਿਡ ਫਰੇਟ ਕੋਰੀਡੋਰ, ਵਾਟਰਵੇਜ਼ ਦਾ ਵਿਸਥਾਰ ਅਤੇ ਹਾਈ-ਸਪੀਡ ਰੇਲ ਕੋਰੀਡੋਰ ਵਰਗੇ ਕਦਮ ਚੁੱਕੇ ਗਏ ਹਨ। ਖੇਤੀਬਾੜੀ ਖੇਤਰ ਵਿੱਚ ਨਾਰੀਅਲ, ਕਾਜੂ, ਕੋਕੋ ਅਤੇ ਚੰਦਨ ਦੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਅਹਿਮ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ, 'ਭਾਰਤ ਵਿਸਤਾਰ AI' ਟੂਲ ਰਾਹੀਂ ਕਿਸਾਨਾਂ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਵਿੱਚ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਔਰਤਾਂ ਅਤੇ ਪੇਂਡੂ ਵਿਕਾਸ ਸਵੈ-ਸਹਾਇਤਾ ਸਮੂਹਾਂ (SHGs) ਨਾਲ ਜੁੜੀਆਂ 10 ਕਰੋੜ ਤੋਂ ਵੱਧ ਔਰਤਾਂ ਲਈ ਇੱਕ ਆਧੁਨਿਕ ਈਕੋ-ਸਿਸਟਮ ਬਣਾਉਣ ਨੂੰ ਤਰਜੀਹ ਦਿੱਤੀ ਗਈ ਹੈ। ਹਰ ਜ਼ਿਲ੍ਹੇ ਵਿੱਚ ਵਿਦਿਆਰਥਣਾਂ ਲਈ ਨਵੇਂ ਹੋਸਟਲ ਬਣਾਉਣ ਦੀ ਯੋਜਨਾ ਵੀ ਸਿੱਖਿਆ ਨੂੰ ਸੁਖਾਲਾ ਬਣਾਏਗੀ। ਪੀ.ਐੱਮ. ਮੋਦੀ ਅਨੁਸਾਰ ਇਹ ਬਜਟ ਪਿੰਡ, ਗਰੀਬ ਅਤੇ ਕਿਸਾਨ ਦੇ ਕਲਿਆਣ ਨੂੰ ਸਮਰਪਿਤ ਹੈ।
ਹਰਦੋਈ 'ਚ ਪੁਲਸ ਮੁਕਾਬਲੇ 'ਚ ਜ਼ਖਮੀ ਪਸ਼ੂ ਤਸਕਰ ਸਮੇਤ ਤਿੰਨ ਗ੍ਰਿਫ਼ਤਾਰ
NEXT STORY