ਨਵੀਂ ਦਿੱਲੀ (ਵਾਰਤਾ): ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਸੈਲਾਨੀਆਂ 'ਤੇ ਹੋਏ ਹੁਣ ਤਕ ਦੇ ਸਭ ਤੋਂ ਵੱਡੇ ਅੱਤਵਾਦੀ ਹਮਲੇ ਵਿਚ 30 ਤੋਂ ਵੱਧ ਸੈਲਾਨੀਆਂ ਦਾ ਬੜੀ ਬੇਰਹਿਮੀ ਨਾਲ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਆਪਣੀ ਸਾਊਦੀ ਅਰਬ ਦੀ ਯਾਤਰਾ ਅਧੂਰੀ ਛੱਡ ਕੇ ਭਾਰਤ ਪਰਤ ਆਏ ਹਨ।
ਇਹ ਖ਼ਬਰ ਵੀ ਪੜ੍ਹੋ - ਪਤਨੀ ਕੋਲ ਪੰਜਾਬ ਤੋਂ UK ਗਿਆ ਪਤੀ, ਫ਼ਿਰ ਜੋ ਹੋਇਆ...
ਭਾਰਤ ਪਰਤਦਿਆਂ ਹੀ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਏਅਰਪੋਰਟ 'ਤੇ ਹੀ ਹਾਈ ਲੈਵਲ ਮੀਟਿੰਗ ਸੱਦ ਲਈ। ਉਨ੍ਹਾਂ ਨੇ ਸਵੇਰੇ-ਸਵੇਰੇ ਮੀਟਿੰਗ ਕਰ ਕੇ ਹਮਲੇ ਬਾਰੇ ਵਿਸਥਾਰਤ ਜਾਣਕਾਰੀ ਲਈ। ਇਸ ਮੀਟਿੰਗ ਵਿਚ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਮੀਟਿੰਗ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਵਿਦੇਸ਼ ਮੰਤਰੀ ਤੇ ਸੁਰੱਖਿਆ ਸਲਾਹਕਾਰ ਨੇ ਮੌਜੂਦਾ ਸਥਿਤੀ ਤੇ ਹਮਲੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - Punjab: ਬੱਸ ਸਟੈਂਡ ਨੇੜੇ ਗੰਦਾ ਧੰਦਾ ਕਰਦੀਆਂ ਕੁੜੀਆਂ ਨੂੰ ਥਾਣੇ ਲੈ ਆਏ ਪੁਲਸ ਮੁਲਾਜ਼ਮ, ਫ਼ਿਰ ਜੋ ਹੋਇਆ...
ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਦੇ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣ ਮਗਰੋਂ ਬਾਕੀ ਪ੍ਰੋਗਰਾਮ ਛੱਡ ਕੇ ਅੱਜ ਸਵੇਰੇ ਭਾਰਤ ਪਰਤ ਆਏ। ਮੋਦੀ ਨੇ ਐਮਰਜੈਂਸੀ ਹਾਲਾਤ ਨੂੰ ਵੇਖਦਿਆਂ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਮੀਟਿੰਗ ਬੁਲਾਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰਨਾਥ ਯਾਤਰਾ ਤੋਂ ਪਹਿਲਾਂ ਕਸ਼ਮੀਰ 'ਚ ਵੱਡਾ ਅੱਤਵਾਦੀ ਹਮਲਾ, TRF ਨੇ ਲਈ ਹਮਲੇ ਦੀ ਜ਼ਿੰਮੇਵਾਰੀ
NEXT STORY