ਨਵੀਂ ਦਿੱਲੀ– ਦੇਸ਼ ’ਚ ਇਕ ਵਾਰ ਫਿਰ ਤੋਂ ਕੋਰੋਨਾ ਲਾਗ ਨੇ ਵਾਪਸੀ ਕੀਤੀ ਹੈ। ਦੇਸ਼ ਦੇ ਚਾਰ ਰਾਜਾਂ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਉਥੇ ਹੀ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇਕ ਵਾਰ ਫਿਰ ਬੈਠਕ ਕਰਨਗੇ। ਬੈਠਕ ਦੁਪਹਿਰ ਨੂੰ 12 ਵਜੇ ਵਰਚੁਅਲੀ ਹੋਵੇਗੀ। ਸਾਰਿਆਂ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਬੈਠਕ ’ਤੇ ਟਿਕੀਆਂ ਹਨ ਕਿ ਕੀ ਦੇਸ਼ ’ਚ ਇਕ ਵਾਰ ਫਿਰ ਤੋਂ ਤਾਲਾਬੰਦੀ ਲੱਗੇਗੀ? ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਬੈਠਕ ’ਚ ਦੇਸ਼ ਭਰ ’ਚ ਵੈਕਸੀਨੇਸ਼ਨ ’ਚ ਤੇਜ਼ੀ ਲਿਆਉਣ ’ਤੇ ਵੀ ਚਰਚਾ ਹੋਵੇਗੀ।
ਦੱਸ ਦੇਈਏ ਕਿ ਇਕ ਦਿਨ ’ਚ ਕੋਰੋਨਾ ਦੇ 28,903 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁਲ ਗਿਣਤੀ ਵਧ ਕੇ 1,14,38,734 ਹੋ ਗਈ ਹੈ, ਉਥੇ ਹੀ 188 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 1,59,044 ਹੋ ਗਈ ਹੈ। ਪਿਛਲੇ ਕੁਝ ਮਹੀਨਿਆਂ ’ਚ ਕੋਰੋਨਾ ਮਾਮਲਿਆਂ ’ਚ ਕੰਟਰੋਲ ਆਉਂਦਾ ਨਜ਼ਰ ਆ ਰਿਹਾ ਸੀ ਪਰ ਇਸ ਵਿਚ ਇਕ ਵਾਰ ਫਿਰ ਉਛਾਲ ਆਇਆ ਹੈ। ਮੰਨਿਆ ਜਾ ਰਿਹਾ ਹੈ ਕਿ ਪੀ.ਐੱਮ. ਮੋਦੀ ਮੁੱਖ ਮੰਤਰੀਆਂ ਨਾਲ ਕੋਰੋਨਾ ’ਤੇ ਉਨ੍ਹਾਂ ਦੇ ਰਾਜ ਦੀ ਹਾਲਤ ਬਾਰੇ ਜਾਣਕਾਰੀ ਲੈ ਸਕਦੇ ਹਨ।
ਦੱਸ ਦੇਈਏ ਕਿ ਪੰਜਾਬ, ਮਹਾਰਾਸ਼ਟਰ ਨੇ ਕਾਫੀ ਪਹਿਲਾਂ ਹੀ ਆਪਣੇ ਰਾਜਾਂ ’ਚ ਨਾਈਟ ਕਰਫਿਊ ਸਮੇਤ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਉਥੇ ਹੀ ਗੁਜਰਾਤ ਅਤੇ ਮੱਧ-ਪ੍ਰਦੇਸ਼ ਸਰਕਾਰ ਨੇ ਵੀ ਹੁਣ ਰਾਜਾਂ ’ਚ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਹੈ। ਉਥੇ ਹੀ ਕਰਨਾਟਕ ਸਰਕਾਰ ਸਪਸ਼ਟ ਕਰ ਚੁੱਕੀ ਹੈ ਕਿ ਜੇਕਰ ਲੋਕਾਂ ਨੇ ਸਾਵਧਾਨੀ ਨਹੀਂ ਵਰਤੀ ਤਾਂ ਸਖ਼ਤੀ ਕੀਤੀ ਜਾਵੇਗੀ।
ਮਹਾਰਾਸ਼ਟਰ ’ਚ ਕੋਰੋਨਾ ਦੇ ਜ਼ਿਆਦਾ ਮਾਮਲੇ
ਦੇਸ਼ ’ਚ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਰਾਸ਼ਟਰ ਹੈ। ਇਕੱਲੇ ਮਹਾਰਾਸ਼ਟਰ ’ਚ 50 ਫੀਸਦੀ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ’ਚ ਸਬ ਤੋਂ ਜ਼ਿਆਦਾ ਕੋਰੋਨਾ ਦੇ 23,47,328 ਮਾਮਲੇ ਹਨ, ਜਿਸ ਵਿਚੋਂ 1,38,813 ਮਾਮਲੇ ਸਰਗਰਮ ਹਨ। ਠੀਕ ਹੋਏ ਮਰੀਜ਼ਾਂ ਦੀ ਗਿਣਤੀ 21.54 ਲੱਖ ਹੈ ਅਤੇ ਰਾਜ ’ਚ 52,996 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਭਾਜਪਾ ਸੰਸਦ ਮੈਂਬਰ ਰਾਮਸਵਰੂਪ ਦੀ ਸ਼ੱਕੀ ਹਲਾਤਾਂ ’ਚ ਮੌਤ, ਪੱਖੇ ਨਾਲ ਲਟਕਦੀ ਮਿਲੀ ਲਾਸ਼
NEXT STORY