ਨਵੀਂ ਦਿੱਲੀ- ਦੇਸ਼ ’ਚ ਇਕ ਵਾਰ ਫਿਰ ਤੋਂ ਕੋਵਿਡ-19 ਦੇ ਮਾਮਲਿਆਂ ’ਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਯਾਨੀ ਕਿ ਭਲਕੇ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਅਧਿਕਾਰਤ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਦੇਸ਼ ’ਚ ਕੋਵਿਡ-19 (ਕੋਰੋਨਾ ਵਾਇਰਸ) ਸਬੰਧੀ ਸਥਿਤੀ ’ਤੇ ਕੱਲ ਬੁੱਧਵਾਰ ਦੁਪਹਿਰ 12 ਵਜੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਚਰਚਾ ਕਰਨਗੇ।
ਦੱਸ ਦੇਈਏ ਕਿ ਮੰਗਲਵਾਰ ਨੂੰ ਇਕ ਦਿਨ ’ਚ ਦੇਸ਼ ’ਚ ਕੋਵਿਡ-19 ਦੇ 2,483 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ’ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋ ਚੁੱਕੇ ਲੋਕਾਂ ਦੀ ਕੁੱਲ ਗਿਣਤੀ ਵਧ ਕੇ 4,30,62,569 ਹੋ ਗਈ। ਉੱਥੇ ਹੀ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਘੱਟ ਕੇ 15,636 ਰਹਿ ਗਈ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ ਪਿਛਲੇ 24 ਘੰਟਿਆਂ ’ਚ ਵਾਇਰਸ ਨਾਲ ਮੌਤ ਦੇ 1,399 ਮਾਮਲੇ ਦਰਜ ਕੀਤੇ ਗਏ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਵਾਇਰਸ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,23,622 ਹੋ ਗਈ ਹੈ।
ਅੱਤਵਾਦ ਕਾਰਨ 65,827 ਕਸ਼ਮੀਰੀ ਪੰਡਿਤ ਪਰਿਵਾਰਾਂ ਨੂੰ ਕਸ਼ਮੀਰ ਘਾਟੀ ਛੱਡਣ ਲਈ ਹੋਣਾ ਪਿਆ ਮਜ਼ਬੂਰ
NEXT STORY