ਨਵੀਂ ਦਿੱਲੀ (ਭਾਸ਼ਾ): ਕੇਂਦਰੀ ਮੰਤਰੀ ਮੰਡਲ ਵਿਚ ਫੇਰਬਦਲ ਦੀਆਂ ਕਿਆਸਰਾਈਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੇ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਰਾਜਧਾਨੀ ਸਥਿਤ ਪ੍ਰਗਤੀ ਮੈਦਾਨ ਵਿਚ ਨਵੇਂ ਬਣੇ ਸੰਮੇਲਨ ਹਾਲ ਵਿਚ ਹੋਈ।
ਇਹ ਖ਼ਬਰ ਵੀ ਪੜ੍ਹੋ - ਚੰਡੀਗੜ੍ਹ 'ਤੇ 'ਬਣਦਾ ਹੱਕ' ਲੈਣ ਲਈ ਸਰਗਰਮ ਹੋਇਆ ਹਿਮਾਚਲ, CM ਸੁੱਖੂ ਨੇ ਚੁੱਕਿਆ ਇਹ ਕਦਮ
ਸੂਤਰਾਂ ਮੁਤਾਬਕ ਮੀਟਿੰਗ ਵਿਚ 2024 ਦੀਆਂ ਲੋਕਸਭਾ ਚੋਣਾਂ ਲਈ ਪਾਰਟੀ ਰਣਨੀਤੀ 'ਤੇ ਵੀ ਚਰਚਾ ਕੀਤੀ ਗਈ। ਇਸ ਸਾਲ ਕੇਂਦਰੀ ਮੰਤਰੀ ਮੰਡਲ ਦੀ ਇਹ ਦੂਜੀ ਮੀਟਿੰਗ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅਜਿਹੀ ਹੀ ਇਕ ਮੀਟਿੰਗ ਜਨਵਰੀ ਵਿਚ ਆਮ ਬਜਟ ਪੇਸ਼ ਹੋਣ ਤੋਂ ਪਹਿਲਾਂ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਾਲ 2021 ਵਿਚ ਅਖ਼ੀਰਲੀ ਵਾਰ ਆਪਣੀ ਕੈਬਨਿਟ ਵਿਚ ਫੇਰਬਦਲ ਤੇ ਵਿਸਥਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕੁੱਝ ਮੌਕਿਆਂ 'ਤੇ ਕੁੱਝ ਮੰਤਰੀਆਂ ਦੇ ਵਿਭਾਗਾਂ ਵਿਚ ਬਦਲਾਅ ਕੀਤਾ ਸੀ। ਸਾਲ 2021 ਦੇ ਮੰਤਰੀ ਮੰਡਲ ਫੇਰਬਦਲ ਤੇ ਵਿਸਥਾਰ ਵਿਚ ਮੋਦੀ ਨੇ 36 ਨਵੇਂ ਚਿਹਰਿਆਂ ਨੂੰ ਜਗ੍ਹਾ ਦਿੱਤੀ ਸੀ, ਜਦਕਿ 12 ਤਤਕਾਲੀ ਮੰਤਰੀਆਂ ਦੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੇ CM ਮਾਨ
ਸੂਤਰਾਂ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਦੇ ਮੰਤਰੀ ਮੰਡਲ ਵਿਸਥਾਰ ਵਿਚ ਸਰਕਾਰ ਤੇ ਸੰਗਠਨ ਵਿਚਾਲੇ ਤਾਲਮੇਲ ਬਿਠਾਉਣ ਦੀ ਕੋਸ਼ਿਸ਼ ਦੇ ਤਹਿਤ ਕੁੱਝ ਕੈਬਨਿਟ ਮੰਤਰੀਆਂ ਨੰ ਸੰਗਠਨ ਵਿਚ ਜਗ੍ਹਾ ਦਿੱਤੀ ਜਾ ਸਕਦੀ ਹੈ ਤੇ ਸੰਗਠਨ ਦੇ ਕੁੱਝ ਮੁੱਖ ਚਿਹਰਿਆਂ ਨੂੰ ਸਰਕਾਰ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਸਿਲਸਿਲੇ ਵਿਚ ਭਾਜਪਾ ਦੀ ਉੱਚ ਲੀਡਰਸ਼ਿਪ ਨੇ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ ਹਨ। ਇਨ੍ਹਾਂ ਮੀਟਿੰਗਾਂ ਵਿਚ ਮੁੱਖ ਰੂਪ ਨਾਲ ਕੇਂਦਰੀ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਡਾ ਤੇ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਸ਼ਾਮਲ ਰਹੇ ਹਨ। ਇਨ੍ਹਾਂ ਤਿੰਨਾਂ ਆਗੂਆਂ ਨੇ ਬੀਤੀ 28 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ਮੀਟਿੰਗਾਂ ਤੇ ਮੁਲਾਕਾਤਾਂ ਤੋਂ ਬਾਅਦ ਮੰਤਰੀ ਮੰਡਲ ਵਿਚ ਫੇਰਬਦਲ ਦੀਆਂ ਕਿਆਸਰੀਆਂ ਨੂੰ ਜ਼ੋਰ ਮਿਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਚੰਡੀਗੜ੍ਹ 'ਤੇ 'ਬਣਦਾ ਹੱਕ' ਲੈਣ ਲਈ ਸਰਗਰਮ ਹੋਇਆ ਹਿਮਾਚਲ, CM ਸੁੱਖੂ ਨੇ ਚੁੱਕਿਆ ਇਹ ਕਦਮ
NEXT STORY