ਰੋਮ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਵਿਚ ਜੀ-7 ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਵੀ ਮੁਲਾਕਾਤ ਕੀਤੀ। ਪੀਐਮ ਮੋਦੀ ਨੇ ਇਸ ਮੁਲਾਕਾਤ ਦੀ ਤਸਵੀਰ ਆਪਣੇ ਟਵਿਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ। ਹਾਲਾਂਕਿ ਦੋਵਾਂ ਨੇਤਾਵਾਂ ਵਿਚਾਲੇ ਅਜੇ ਤੱਕ ਦੁਵੱਲੀ ਗੱਲਬਾਤ ਨਹੀਂ ਹੋਈ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਇਟਲੀ ਦੇ ਦੋ ਦਿਨਾਂ ਦੌਰੇ 'ਤੇ ਹਨ। ਇਸ ਤੋਂ ਪਹਿਲਾਂ ਉਹ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਵੀ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ : ਹੁਣ ਭਾਰਤ 'ਚ ਵੀ ਉੱਠੇ MDH ਅਤੇ ਐਵਰੈਸਟ 'ਤੇ ਸਵਾਲ, ਰਾਜਸਥਾਨ 'ਚ ਮਿਲੇ ਸ਼ੱਕੀ ਸੈਂਪਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਾਲ ਹੀ ਵਿੱਚ ਆਪਣੇ ਕੈਨੇਡੀਅਨ ਹਮਰੁਤਬਾ ਜਸਟਿਨ ਟਰੂਡੋ ਦੇ ਵਧਾਈ ਸੰਦੇਸ਼ ਦਾ ਜਵਾਬ ਦਿੱਤਾ ਸੀ। ਇਸ ਜਵਾਬ ਵਿਚ ਆਪਸੀ ਸਮਝ ਅਤੇ ਇੱਕ ਦੂਜੇ ਦੀਆਂ ਚਿੰਤਾਵਾਂ ਦੇ ਪ੍ਰਤੀ ਸਤਿਕਾਰ ਦੇ ਆਧਾਰ 'ਤੇ ਓਟਵਾ ਨਾਲ ਸਹਿਯੋਗ ਕਰਨ ਦੇ ਨਵੀਂ ਦਿੱਲੀ ਦੇ ਇਰਾਦੇ ਨੂੰ ਰੇਖਾਂਕਿਤ ਕੀਤਾ। ਪੀਐਮ ਮੋਦੀ ਨੇ ਕਿਹਾ ਸੀ ਕਿ ਉਹ ਕੈਨੇਡਾ ਨਾਲ ਕੰਮ ਕਰਨ ਲਈ ਉਤਸੁਕ ਹਨ।
ਭਾਰਤ ਨੇ ਉਠਾਇਆ ਹੈ ਇਹ ਮੁੱਦਾ
ਭਾਰਤ ਨੇ ਲਗਾਤਾਰ ਇਸ ਗੱਲ ਨੂੰ ਉਜਾਗਰ ਕੀਤਾ ਹੈ ਕਿ ਦੁਵੱਲੇ ਸਬੰਧਾਂ ਵਿੱਚ ਮੁੱਖ ਮੁੱਦਾ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਤੱਤ ਰਿਹਾ ਹੈ। ਇਸ ਤੋਂ ਇਲਾਵਾ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਦੇ ਕਈ ਮਾਮਲੇ ਵੀ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ : ਦੇਸ਼ ਕੋਲ ਕਣਕ ਦਾ ਲੋੜੀਂਦਾ ਭੰਡਾਰ, ਫਿਲਹਾਲ ਦਰਾਮਦ ਡਿਊਟੀ ’ਚ ਬਦਲਾਅ ਦੀ ਕੋਈ ਯੋਜਨਾ ਨਹੀਂ : ਸਰਕਾਰ
ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਰਿਸ਼ਤਿਆਂ ਵਿੱਚ ਆ ਗਈ ਸੀ ਦਰਾਰ
ਦੱਸ ਦੇਈਏ ਕਿ ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਖਟਾਸ ਆ ਗਈ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਪਰ ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਨ੍ਹਾਂ ਨੂੰ ਸਿਆਸਤ ਤੋਂ ਪ੍ਰੇਰਿਤ ਅਤੇ ਬਦਨੀਤੀ ਵਾਲਾ ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਦਿੱਲੀ ਦੇ ਪੁਰਾਤਨ ਸ਼ਿਵ ਮੰਦਰ ਬਾਰੇ ਸੁਣਾ 'ਤਾ ਵੱਡਾ ਫ਼ੈਸਲਾ
ਇਸ ਤੋਂ ਪਹਿਲਾਂ ਜਸਟਿਨ ਟਰੂਡੋ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਪਿਛਲੇ ਸਾਲ ਸਤੰਬਰ 'ਚ ਭਾਰਤ ਆਏ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰਤਾਨੀਆ ਅਤੇ ਕੈਨੇਡਾ ਵਿੱਚ ਖਾਲਿਸਤਾਨੀ ਸਰਗਰਮੀਆਂ ਵਧਣ ਦਾ ਮੁੱਦਾ ਉਠਾਇਆ ਸੀ। ਦੋ-ਪੱਖੀ ਗੱਲਬਾਤ ਦੌਰਾਨ, ਪੀਐਮ ਨੇ ਦੋਵਾਂ ਦੇਸ਼ਾਂ ਵਿੱਚ ਵੱਧ ਰਹੇ ਖਾਲਿਸਤਾਨੀ ਸਮਰਥਕਾਂ ਅਤੇ ਭਾਰਤ ਵਿਰੁੱਧ ਉਨ੍ਹਾਂ ਦੀ ਸਾਜ਼ਿਸ਼ ਬਾਰੇ ਚਿੰਤਾ ਜ਼ਾਹਰ ਕੀਤੀ। ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਵੀ ਖਾਲਿਸਤਾਨੀ ਗਤੀਵਿਧੀਆਂ ਨੂੰ ਰੋਕਣ ਅਤੇ ਭਾਰਤ ਵਿਰੁੱਧ ਪ੍ਰਦਰਸ਼ਨ ਬੰਦ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਕੁਵੈਤ ਅੱਗ ਦੁਖਾਂਤ : ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਲੈ ਕੇ ਕੋਚੀ ਹਵਾਈ ਅੱਡੇ 'ਤੇ ਉਤਰਿਆ ਹਵਾਈ ਸੈਨਾ ਦਾ ਜਹਾਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਨੁਸੂਚਿਤ ਜਾਤੀਆਂ ਲਈ ਚੋਣਾਂ ’ਚ ਮੁੱਦਾ ਨਹੀਂ ਬਣ ਸਕਿਆ 'ਰਾਖਵਾਂਕਰਨ'
NEXT STORY