ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਯਾਨੀ ਕਿ ਅੱਜ ਸਵੇਰੇ 11 ਵਜੇ ਦੇਸ਼ ਦੀ ਜਨਤਾ ਨੂੰ 'ਮਨ ਕੀ ਬਾਤ' ਪ੍ਰੋਗਰਾਮ ਜ਼ਰੀਏ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਜ਼ਰੀਏ ਦੇਸ਼ ਵਾਸੀਆਂ ਨੂੰ ਆਪਣੇ ਮਹੀਨੇਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਸੁਣਨ ਦੀ ਅਪੀਲ ਕੀਤੀ ਹੈ। ਦੇਸ਼ ਹਿੱਤ 'ਚ ਹੋਣ ਵਾਲੀ ਚਰਚਾ ਲਈ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ 'ਤੇ ਵਿਚਾਰ ਅਤੇ ਸੁਝਾਅ ਮੰਗੇ ਜਾਂਦੇ ਹਨ। ਦੱਸ ਦੇਈਏ ਕਿ 'ਮਨ ਕੀ ਬਾਤ' ਪ੍ਰੋਗਰਾਮ ਦੀ ਇਹ 70ਵੀਂ ਕੜੀ ਹੋਵੇਗੀ।
ਇਹ ਵੀ ਪੜ੍ਹੋ: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ
ਇਹ ਵੀ ਪੜ੍ਹੋ: ਦਿੱਲੀ ਦੇ ਲੱਖਾਂ ਲੋਕਾਂ ਨੂੰ ਕੇਜਰੀਵਾਲ ਦਾ ਦੀਵਾਲੀ ਤੋਹਫ਼ਾ, 2 ਫਲਾਈਓਵਰਾਂ ਦੀ ਕੀਤਾ ਉਦਘਾਟਨ
ਹਰੇਕ ਮਹੀਨੇ ਦੇ ਆਖਰੀ ਐਤਵਾਰ ਨੂੰ ਆਕਾਸ਼ਵਾਣੀ ਤੋਂ ਸਵੇਰੇ 11 ਵਜੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ਦੀ ਉਡੀਕ ਦੇਸ਼ ਦੇ ਕਰੋੜਾਂ ਲੋਕ ਬੇਸਬਰੀ ਨਾਲ ਕਰਦੇ ਹਨ। ਇਸ ਕੜੀ ਵਿਚ 25 ਅਕਤੂਬਰ 2020 ਦੀ ਸਵੇਰੇ ਪ੍ਰਧਾਨ ਮੰਤਰੀ ਦੇਸ਼ ਦੀ ਜਨਤਾ ਨਾਲ ਸਿੱਧੇ ਰੂ-ਬ-ਰੂ ਹੋਣਗੇ। ਇਹ ਪ੍ਰੋਗਰਾਮ ਆਲ ਇੰਡੀਆ ਰੇਡੀਓ, ਡੀ. ਡੀ. ਅਤੇ ਨਰਿੰਦਰ ਮੋਦੀ ਮੋਬਾਇਲ ਐਪ 'ਤੇ ਪ੍ਰਸਾਰਿਤ ਹੋਵੇਗਾ।
ਇਹ ਵੀ ਪੜ੍ਹੋ: ਗੁਜਰਾਤ ਨੂੰ PM ਮੋਦੀ ਦੀ ਸੌਗਾਤ, ਰੋਪ-ਵੇ ਸਮੇਤ ਤਿੰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਚੀਨੀ ਡਿਵਾਇਸ ਨਾਲ ਪਾਕਿ ਕਰ ਰਿਹਾ ਸੀ ਇਹ ਕੰਮ, ਭਾਰਤੀ ਫੌਜ ਨੇ ਨਾਕਾਮ ਕੀਤੀ ਸਾਜ਼ਿਸ਼
NEXT STORY