ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਮੋਦੀ ਨੇ ਜੋਅ ਬਾਈਡੇਨ ਨਾਲ ਭਾਰਤ 'ਚ ਮੁਲਾਕਾਤ ਕਰਨ ਦੇ ਨਾਲ ਹੀ ਇਕ ਨਵਾਂ ਰਿਕਾਰਡ ਬਣਾ ਲਿਆ ਹੈ। ਦਰਅਸਲ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੌਰਾਨ ਬਾਈਡੇਨ ਤੀਜੇ ਅਮਰੀਕੀ ਰਾਸ਼ਟਰਪਤੀ ਹਨ, ਜੋ ਭਾਰਤ ਆਏ। ਬਾਈਡੇਨ ਪਹਿਲੀ ਵਾਰ ਭਾਰਤ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੇ 8 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਵੀ ਕੀਤੀ।
ਇਹ ਵੀ ਪੜ੍ਹੋ : CM ਮਾਨ ਨੇ ਖ਼ੁਸ਼ ਕਰ ਦਿੱਤੇ ਨਵੇਂ ਪਟਵਾਰੀ, ਵੱਡੇ ਐਲਾਨ ਮਗਰੋਂ ਤਾੜੀਆਂ ਨਾਲ ਗੂੰਜ ਉੱਠਿਆ ਹਾਲ
ਇਸ ਦੌਰਾਨ ਦੋਹਾਂ ਨੇਤਾਵਾਂ ਵਿਚਕਾਰ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਹੋਈ। ਜੋਅ ਬਾਈਡੇਨ ਤੀਜੇ ਅਮਰੀਕੀ ਰਾਸ਼ਟਰਪਤੀ ਹਨ, ਜੋ ਭਾਰਤ ਆਏ। ਇਸ ਤੋਂ ਪਹਿਲਾਂ 2020 'ਚ ਡੋਨਾਲਡ ਟਰੰਪ ਅਤੇ ਉਸ ਤੋਂ ਪਹਿਲਾਂ ਬਰਾਕ ਓਬਾਮਾ ਸਾਲ 2015 'ਚ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ਦਾ ਦੌਰਾ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਡੂੰਘਾ ਸਦਮਾ, ਭਾਵੁਕ ਮਨ ਨਾਲ ਲੋਕਾਂ ਨੂੰ ਕੀਤੀ ਅਪੀਲ
ਭਾਰਤ ਆਉਣ ਵਾਲੇ ਸਭ ਤੋਂ ਪਹਿਲੇ ਰਾਸ਼ਟਰਪਤੀ ਡੀ. ਆਈਜਨਹਾਵਰ ਸਨ। ਉਹ ਦਸੰਬਰ 1959 'ਚ ਭਾਰਤ ਆਏ ਸਨ। ਉਨ੍ਹਾਂ ਨੇ ਭਾਰਤੀ ਸੰਸਦ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕੀਤਾ ਸੀ ਅਤੇ ਤਾਜ ਮਹਿਲ ਵੀ ਦੇਖਣ ਗਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
G-20 ਸੰਮੇਲਨ ਤੋਂ ਠੀਕ ਪਹਿਲਾਂ ਦਿੱਲੀ 'ਚ ਸਿੱਖਸ ਫ਼ਾਰ ਜਸਟਿਸ ਦੇ 3 ਹਮਾਇਤੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
NEXT STORY