ਦੇਹਰਾਦੂਨ (ਭਾਸ਼ਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਭਗਵਾਨ ਵਿਸ਼ਨੂੰ ਦਾ 11ਵਾਂ ਅਵਤਾਰ ਬਣਨਾ ਚਾਹੁੰਦੇ ਹਨ। ਇਥੇ ਕਾਂਗਰਸੀ ਸੰਮੇਲਨ ’ਚ ਆਪਣੇ ਸੰਬੋਧਨ ’ਚ ਖੜਗੇ ਨੇ ਕਿਹਾ ਕਿ ਲੋਕ ਸਵੇਰੇ ਉੱਠਦੇ ਹੀ ਆਪਣੇ ਭਗਵਾਨ ਜਾਂ ਗੁਰੂਆਂ ਦੇ ਚਿਹਰੇ ਦੇਖਦੇ ਹਨ ਪਰ ਹੁਣ ਹਰ ਪਾਸੇ ਮੋਦੀ ਦਿਖਾਈ ਦਿੰਦੇ ਹਨ।
ਇਹ ਵੀ ਪੜ੍ਹੋ : ਮੋਦੀ ਸਰਕਾਰ ਕਾਂਗਰਸ ਦੀਆਂ ਰੈਲੀਆਂ 'ਚ ਪੈਦਾ ਕਰ ਰਹੀ ਹੈ ਰੁਕਾਵਟ : ਮਲਿਕਾਰਜੁਨ ਖੜਗੇ
ਮੋਦੀ ’ਤੇ ਧਰਮ ਅਤੇ ਰਾਜਨੀਤੀ ਨੂੰ ਮਿਲਾਉਣ ਦਾ ਦੋਸ਼ ਲਗਾਉਂਦੇ ਹੋਏ ਖੜਗੇ ਨੇ ਕਿਹਾ ਕਿ ਜਦੋਂ ਇਹ ਦੋਵੇਂ ਮਿਲ ਜਾਂਦੇ ਹਨ ਤਾਂ ਚੰਗੇ ਅਤੇ ਮਾੜੇ ’ਚ ਫਰਕ ਕਰਨਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਧਰਮ ਦੇ ਨਾਂ ’ਤੇ ਵੋਟਾਂ ਲੈਣਾ ਦੇਸ਼ ਨਾਲ ਗੱਦਾਰੀ ਹੈ। ਉਨ੍ਹਾਂ ਕਿਹਾ ਕਿ ਅੱਜ-ਕੱਲ ਭਾਜਪਾ ਆਗੂਆਂ ਦੇ ਸੁਪਨਿਆਂ ’ਚ ਇੰਦਰਾ ਗਾਂਧੀ, ਰਾਜੀਵ ਗਾਂਧੀ, ਜਵਾਹਰ ਲਾਲ ਨਹਿਰੂ ਅਤੇ ਰਾਹੁਲ ਗਾਂਧੀ ਆ ਰਹੇ ਹਨ, ਜੋ ਉਨ੍ਹਾਂ ਨੂੰ ਸੌਣ ਨਹੀਂ ਦੇ ਰਹੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ACP ਦੇ ਪੁੱਤਰ ਦਾ ਕਤਲ : ਹਰਿਆਣਾ ਦੀ ਨਹਿਰ 'ਚੋਂ ਬਰਾਮਦ ਹੋਈ ਲਾਸ਼
NEXT STORY