ਨਵੀਂ ਦਿੱਲੀ- ਅੱਜ ਤੇਲੰਗਾਨਾ ਦੇ ਸੰਗਾਰੇਡੀ ਵਿਖੇ ਇਕ ਕੈਮੀਕਲ ਫੈਕਟਰੀ ਦੇ ਰਿਐਕਟਰ 'ਚ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਆਪਣੇ 'ਐਕਸ' ਅਕਾਊਂਟ 'ਤੇ ਸਾਂਝੀ ਕੀਤੀ ਇਕ ਪੋਸਟ ਵਿੱਚ ਮੋਦੀ ਨੇ ਕਿਹਾ, "ਤੇਲੰਗਾਨਾ ਦੇ ਸੰਗਾਰੇਡੀ ਵਿੱਚ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਦੁਖਦਾਈ ਘਟਨਾ ਵਿੱਚ ਜਾਨ-ਮਾਲ ਦੇ ਨੁਕਸਾਨ ਤੋਂ ਬੇਹੱਦ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"

ਇਹ ਵੀ ਪੜ੍ਹੋ- ਭਾਰਤ ਤੋਂ ਜਾਂਦੇ ਜਹਾਜ਼ ਨੂੰ ਸਮੁੰਦਰ ਵਿਚਾਲੇ ਲੱਗ ਗਈ ਅੱਗ, ਫ਼ਿਰ ਜੋ ਹੋਇਆ...
ਇਸ ਪੋਸਟ ਰਾਹੀਂ ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ। ਇਹ ਰਕਮ ਜ਼ਖਮੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PNRF) ਤੋਂ ਦਿੱਤੀ ਜਾਵੇਗੀ। ਤੇਲੰਗਾਨਾ ਦੇ ਸੰਗਾਰੇਡੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਕੈਮੀਕਲ ਫੈਕਟਰੀ ਦੇ ਰਿਐਕਟਰ ਵਿੱਚ ਹੋਏ ਧਮਾਕੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਸਿਗਾਚੀ ਇੰਡਸਟਰੀਜ਼ ਵਿੱਚ ਹੋਇਆ। ਧਮਾਕੇ ਕਾਰਨ ਫੈਕਟਰੀ ਦੇ ਕੁਝ ਹਿੱਸਿਆਂ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ 11 ਫਾਇਰ ਇੰਜਣ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕੁਝ ਮਜ਼ਦੂਰ 100 ਮੀਟਰ ਦੂਰ ਜਾ ਕੇ ਡਿੱਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭੀੜ 'ਚ ਬਾਬੇ ਨੇ ਔਰਤ ਨਾਲ ਕਰ'ਤਾ 'ਗੰਦਾ ਕੰਮ', ਬਣ ਗਈ ਵੀਡੀਓ, ਲੋਕਾਂ ਨੇ ਸੜਕ 'ਤੇ ਲਿਆ ਢਾਹ
NEXT STORY