ਨੈਸ਼ਨਲ ਡੈਸਕ- ਅੱਜ ਸਵੇਰੇ ਹੈਦਰਾਬਾਦ ਵਿਖੇ ਇਕ ਇਮਾਰਤ 'ਚ ਭਿਆਨਕ ਅੱਗ ਲੱਗ ਗਈ ਸੀ, ਜਿਸ ਕਾਰਨ 17 ਲੋਕਾਂ ਦੀ ਝੁਲਸ ਜਾਣ ਕਾਰਨ ਦਰਦਨਾਕ ਮੌਤ ਹੋ ਗਈ ਸੀ। ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਵੀ ਕੀਤਾ ਹੈ।
PMO ਵੱਲੋਂ ਜਾਰੀ ਕੀਤੀ ਗਈ ਇਕ ਪੋਸਟ 'ਚ ਕਿਹਾ ਗਿਆ ਹੈ, ''ਤੇਲੰਗਾਨਾ ਦੇ ਹੈਦਰਾਬਾਦ 'ਚ ਅੱਗ ਕਾਰਨ ਹੋਈ ਲੋਕਾਂ ਦੀ ਮੌਤ ਤੋਂ ਬੇਹੱਦ ਦੁਖੀ ਹਾਂ। ਆਪਣਿਆਂ ਨੂੰ ਗੁਆਉਣ ਵਾਲੇ ਲੋਕਾਂ ਨਾਲ ਮੇਰੀ ਸੰਵੇਦਨਾ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।''
ਉਨ੍ਹਾਂ ਅੱਗੇ ਕਿਹਾ, ''ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਿਲੀਫ਼ ਫੰਡ 'ਚੋਂ 2-2 ਲੱਖ ਰੁਪਏ ਦਿੱਤੇ ਜਾਣਗੇ, ਜਦਕਿ ਜ਼ਖ਼ਮੀਆਂ ਨੂੰ 50,000-50,000 ਰੁਪਏ ਦਿੱਤੇ ਜਾਣਗੇ।''

ਜ਼ਿਕਰਯੋਗ ਹੈ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਕਿ ਇਹ ਅੱਗ ਇਕ ਏਅਰ ਕੰਡੀਸ਼ਨਰ ਯੁਨਿਟ 'ਚ ਸਾਪਰਕਿੰਗ ਕਾਰਨ ਲੱਗੀ ਸੀ, ਜਿਸ ਮਗਰੋਂ ਅੱਗ ਨੇ ਭਿਆਨਕ ਰੂਪ ਧਾਰ ਲਿਆ ਤੇ ਇਕ-ਇਕ ਕਰ ਕੇ 17 ਲੋਕਾਂ ਦੀ ਜਾਨ ਚਲੀ ਗਈ।
ਇਹ ਵੀ ਪੜ੍ਹੋ- ਇਕ ਹੋਰ ਅੱਤਵਾਦੀ ਹਮਲਾ ! ਹੁਣ ਫਰਟੀਲਿਟੀ ਕਲੀਨਿਕ ਨੇੜੇ ਹੋਇਆ ਜ਼ਬਰਦਸਤ ਧਮਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜਸਥਾਨ 'ਚ ਭਿਆਨਕ ਗਰਮੀ ਦਾ ਕਹਿਰ, ਕਈ ਥਾਵਾਂ 'ਤੇ ਹੋਈ ਹਲਕੀ ਬਰਸਾਤ
NEXT STORY