ਵਾਸ਼ਿੰਗਟਨ (ਏ.ਐੱਨ.ਆਈ): ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰ ਕੇ ਉਨ੍ਹਾਂ ਦੇ ਮੁਲਕ ਵਾਪਸ ਭੇਜਿਆ ਜਾ ਰਿਹਾ ਹੈ। ਇਸ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਆਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਨੁੱਖੀ ਤਸਕਰੀ ਦੇ "ਈਕੋਸਿਸਟਮ" ਨੂੰ ਜੜ ਤੋਂ ਖ਼ਤਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਵਿਸ਼ਵਾਸ ਪ੍ਰਗਟ ਕੀਤਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਈਕੋਸਿਸਟਮ ਨੂੰ ਖ਼ਤਮ ਕਰਨ ਵਿੱਚ ਭਾਰਤ ਨਾਲ ਪੂਰਾ ਸਹਿਯੋਗ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ Deport ਹੋਏ ਭਾਰਤੀਆਂ ਦਾ ਇਕ ਹੋਰ ਜਹਾਜ਼ ਆ ਰਿਹੈ ਪੰਜਾਬ! ਇਸ ਦਿਨ ਹੋਵੇਗੀ ਲੈਂਡਿੰਗ
ਅਮਰੀਕੀ ਰਾਸ਼ਰਪਤੀ ਟਰੰਪ ਨਾਲ ਦੁਵੱਲੀ ਗੱਲਬਾਤ ਮਗਰੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਬਾਰੇ ਪੁੱਛੇ ਗਏ ਸਵਾਲ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਹੜੇ ਲੋਕ ਦੂਜੇ ਦੇਸ਼ਾਂ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿੰਦੇ ਹਨ, ਉਨ੍ਹਾਂ ਨੂੰ ਉੱਥੇ ਰਹਿਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ। ਜਿੱਥੋਂ ਤੱਕ ਭਾਰਤ ਅਤੇ ਅਮਰੀਕਾ ਦਾ ਸਵਾਲ ਹੈ, ਅਸੀਂ ਹਮੇਸ਼ਾ ਕਿਹਾ ਹੈ ਕਿ ਜਿਨ੍ਹਾਂ ਦੀ ਤਸਦੀਕ ਕੀਤੀ ਗਈ ਹੈ ਅਤੇ ਉਹ ਸੱਚਮੁੱਚ ਭਾਰਤ ਦੇ ਨਾਗਰਿਕ ਹਨ - ਜੇਕਰ ਉਹ ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿੰਦੇ ਹਨ, ਤਾਂ ਭਾਰਤ ਉਨ੍ਹਾਂ ਨੂੰ ਵਾਪਸ ਲੈਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਜ਼ਿਆਦਾਤਰ ਲੋਕ ਆਮ ਪਰਿਵਾਰਾਂ ਤੋਂ ਹਨ ਅਤੇ ਮਨੁੱਖੀ ਤਸਕਰਾਂ ਦੁਆਰਾ ਗੁੰਮਰਾਹ ਕੀਤੇ ਜਾਂਦੇ ਹਨ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ Deport ਹੋ ਕੇ ਆਇਆ ਪੰਜਾਬੀ ਗ੍ਰਿਫ਼ਤਾਰ, ਪੈਸਾ ਕਮਾਉਣ ਦੇ ਚੱਕਰ 'ਚ ਕੀਤਾ ਵੱਡਾ ਕਾਂਡ
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਸਭ ਸਿਰਫ਼ ਇੱਥੋਂ ਤਕ ਹੀ ਸੀਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਮ ਪਰਿਵਾਰਾਂ ਦੇ ਲੋਕ ਹਨ। ਉਨ੍ਹਾਂ ਨੂੰ ਵੱਡੇ ਸੁਪਨੇ ਦਿਖਾਏ ਜਾਂਦੇ ਹਨ ਅਤੇ ਉਨ੍ਹਾਂ ਵਿਚੋਂ ਜ਼ਿਆਦਾਤਰ ਅਜਿਹੇ ਹਨ ਜਿਨ੍ਹਾਂ ਨੂੰ ਗੁੰਮਰਾਹ ਕਰਕੇ ਇੱਥੇ ਲਿਆਂਦਾ ਜਾਂਦਾ ਹੈ। ਇਸ ਲਈ, ਸਾਨੂੰ ਮਨੁੱਖੀ ਤਸਕਰੀ ਦੀ ਇਸ ਪੂਰੀ ਪ੍ਰਣਾਲੀ 'ਤੇ ਹਮਲਾ ਕਰਨਾ ਚਾਹੀਦਾ ਹੈ। ਭਾਰਤ ਅਤੇ ਅਮਰੀਕਾ ਨੂੰ ਇਕੱਠੇ ਮਿਲ ਕੇ ਅਜਿਹੇ ਈਕੋਸਿਸਟਮ ਨੂੰ ਜੜ੍ਹਾਂ ਤੋਂ ਤਬਾਹ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਜੋ ਮਨੁੱਖੀ ਤਸਕਰੀ ਖ਼ਤਮ ਹੋ ਜਾਵੇ। ਉਨ੍ਹਾਂ ਕਿਹਾ ਕਿ ਸਾਡੀ ਵੱਡੀ ਲੜਾਈ ਉਸ ਪੂਰੇ ਈਕੋਸਿਸਟਮ ਦੇ ਵਿਰੁੱਧ ਹੈ, ਅਤੇ ਸਾਨੂੰ ਵਿਸ਼ਵਾਸ ਹੈ ਕਿ ਰਾਸ਼ਟਰਪਤੀ ਟਰੰਪ ਇਸ ਈਕੋਸਿਸਟਮ ਨੂੰ ਖ਼ਤਮ ਕਰਨ ਵਿਚ ਭਾਰਤ ਨਾਲ ਪੂਰਾ ਸਹਿਯੋਗ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦਾ ਹੱਕ ਮਾਰ ਗਏ ਹਰਿਆਣੇ ਦੇ ਮੁੰਡੇ! ਹੈਰਾਨ ਕਰੇਗਾ ਪੂਰਾ ਮਾਮਲਾ
ਇੱਥੇ ਦੱਸ ਦਈਏ ਕਿ ਅਮਰੀਕਾ ਨੇ ਹਾਲ ਹੀ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਗਏ 104 ਭਾਰਤੀਆਂ ਨੂੰ ਇਕ ਫ਼ੌਜੀ ਜਹਾਜ਼ ਵਿਚ "ਪਾਬੰਦੀਆਂ" ਦੇ ਨਾਲ ਭਾਰਤ ਭੇਜਿਆ ਸੀ। ਇਸ ਕਾਰਨ ਭਾਰਤ ਵਿਚ ਕਾਫ਼ੀ ਸਿਆਸੀ ਹੰਗਾਮਾ ਵੀ ਹੋਇਆ ਸੀ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਭਾਰਤੀ ਨਾਗਰਿਕਾਂ ਦੇ ਦੇਸ਼ ਨਿਕਾਲਾ 'ਤੇ ਸੰਸਦ ਵਿਚ ਵੀ ਇਕ ਬਿਆਨ ਦਿੱਤਾ ਸੀ। ਅਧਿਕਾਰੀਆਂ ਨੇ ਕਿਹਾ ਹੈ ਕਿ ਭਾਰਤ ਉਨ੍ਹਾਂ ਸਥਿਤੀਆਂ ਬਾਰੇ ਚਿੰਤਾਵਾਂ 'ਤੇ ਅਮਰੀਕੀ ਅਧਿਕਾਰੀਆਂ ਨਾਲ ਸੰਪਰਕ ਵਿਚ ਹੈ ਜਿਨ੍ਹਾਂ ਦੇ ਤਹਿਤ ਲੋਕਾਂ ਨੂੰ ਵਾਪਸ ਲਿਆਂਦਾ ਜਾਂਦਾ ਹੈ। ਆਪਣੀਆਂ ਟਿੱਪਣੀਆਂ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿਚ ਅਮਰੀਕਾ ਵਿਚ ਭਾਰਤੀ ਭਾਈਚਾਰੇ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਐਲਾਨ ਕੀਤਾ ਕਿ ਭਾਰਤ ਲਾਸ ਏਂਜਲਸ ਅਤੇ ਬੋਸਟਨ ਵਿਚ ਦੋ ਨਵੇਂ ਕੌਂਸਲੇਟ ਖੋਲ੍ਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਦਾ ਵੱਡਾ ਐਲਾਨ: ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਾਰ ਨੂੰ ਭਾਰਤ ਹਵਾਲੇ ਕਰੇਗਾ ਅਮਰੀਕਾ
NEXT STORY